ਹਾਦਸਾ: ਫੋਕਲ ਪੁਆਇੰਟ ‘ਚ ਬੇਕਾਬੂ ਕਾਰ ਸਬਜ਼ੀ ਵੇਚਣ ਵਾਲੇ ਤੇ ਜਾ ਚੜੀ, ਮੌਤ

    0
    431

    ਜਲੰਧਰ. ਫੋਕਲ ਪੁਆਇੰਟ ਸਬਜ਼ੀ ਮੰਡੀ ਦੇ ਨੇੜੇ ਇਕ ਬੇਕਾਬੂ ਕਾਰ ਫੁੱਟਪਾਥ’ ਤੇ ਜਾ ਚੜ੍ਹੀ ਅਤੇ ਇਕ ਸਬਜ਼ੀ ਵੇਚਣ ਵਾਲੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਸਬਜੀ ਬੇਚਣ ਵਾਲੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਜੇ ਗਾਂਧੀ ਨਗਰ ਵਿਚ ਰਹਿਣ ਵਾਲੇ ਰਾਮਸ਼ਰਨ ਪੁੱਤਰ ਛੇਦੀ ਰਾਮ ਵਜੋਂ ਹੋਈ ਹੈ। ਕਾਰ ਚਾਲਕ ਦੀ ਪਛਾਣ ਗੁਰਵਿੰਦਰ ਸਿੰਘ ਨਿਵਾਸੀ ਬਿਲਗਾ ਵਜੋਂ ਹੋਈ ਹੈ, ਜਿਸਨੂੰ ਪੁਲਸ ਨੇ ਗਿਰਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ।

    ਏਐਸਆਈ ਰਾਜਪਾਲ ਨੇ ਦੱਸਿਆ ਕਿ ਘਟਨਾ ਸਵੇਰੇ ਕਰੀਬ 10 ਵਜੇ ਦੀ ਹੈ। ਹਾਦਸੇ ਤੋਂ ਬਾਅਦ ਲੋਕਾਂ ਨੇ ਤੁਰੰਤ ਸਬਜੀ ਵੇਚਣ ਵਾਲੇ ਨੂੰ ਨੇੜਲੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮੌਕੇ ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਿਸ ਨੇ ਕਾਰ ਨੂੰ ਕਬਜੇ ਵਿਚ ਲੈ ਕੇ ਚਾਲਕ ਨੂੰ ਗਿਰਫਤਾਰ ਕਰ ਲਿਆ ਹੈ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਗਈ ਹੈ, ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਮਾਮਲੇ ਵਿਚ ਅਗਲੀ ਕਾਰਵਾਈ ਕਰੇਗੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।