ਮੋਗਾ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ : ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ ਟੱਕਰ, ਮੌ.ਤ

0
1288

ਮੋਗਾ, 31 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੈਦਲ ਜਾ ਰਹੇ ਇਕ ਨੌਜਵਾਨ ਦੀ ਵਾਹਨ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਥਾਣਾ ਸਦਰ ਦੇ ਏਐਸਆਈ ਰਛਪਾਲ ਸਿੰਘ ਨੇ ਕਿਹਾ ਕਿ ਜਗਜੀਤ ਸਿੰਘ ਵਾਸੀ ਪਿੰਡ ਧੱਲੇ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ 26 ਸਾਲ ਦਾ ਭਰਾ ਮਾਨਾ ਸਿੰਘ, ਤਪਤੇਜ ਸਿੰਘ ਮਾਰਕੀਟ ਵਿਚ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਸੀ।

Punjab: 12 teachers killed in road accident due to dense fog | India News - The Indian Expressਸ਼ਨੀਵਾਰ ਨੂੰ ਭਰਾ ਕੰਮ ‘ਤੇ ਗਿਆ ਸੀ ਅਤੇ ਦੇਰ ਰਾਤ ਤੱਕ ਘਰ ਨਹੀਂ ਪਰਤਿਆ। ਸਵੇਰੇ 5 ਵਜੇ ਕਿਸੇ ਨੇ ਭਰਾ ਨੂੰ ਖੂਨ ਨਾਲ ਲੱਥਪੱਥ ਹਾਲਤ ‘ਚ ਦੇਖਿਆ ਤੇ ਸਾਨੂੰ ਜਾਣਕਾਰੀ ਦਿੱਤੀ। ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤਾਂ ਪਤਾ ਲੱਗਾ ਕਿ ਉਸ ਦੀ ਹਾਦਸੇ ‘ਚ ਮੌਤ ਹੋ ਚੁੱਕੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)