ਸੰਗਰੂਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਚੀਮਾ ਮੰਡੀ ਦਾ ਰਹਿਣ ਵਾਲਾ ਸੀ ਤੇ ਇਸ ਨਾਲ ਸਹਾਰਨਪੁਰ ਨੇੜੇ ਸੜਕ ਹਾਦਸਾ ਵਾਪਰਿਆ ਤੇ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੀਮਾ ਮੰਡੀ, ਜੋ ਪਿਛਲੇ ਦਿਨੀਂ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ ਤੇ ਦਰਸ਼ਨ ਕਰਨ ਉਪਰੰਤ ਦੋਸਤਾਂ ਨਾਲ ਹੀ ਵਾਪਸ ਆ ਰਿਹਾ ਸੀ
ਇਸ ਦੌਰਾਨ ਉਨ੍ਹਾਂ ਦੀ ਗੱਡੀ ਸਹਾਰਨਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੇ ਨਤੀਜੇ ਵਜੋਂ ਨੌਜਵਾਨ ਗੁਰਮੁਖ ਸਿੰਘ ਦੀ ਮੌਤ ਹੋ ਗਈ ਤੇ ਉਸ ਦੇ 2 ਹੋਰ ਸਾਥੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਦੇ 2 ਭਰਾ ਸਨ, ਜਿਨ੍ਹਾਂ ‘ਚੋਂ ਵੱਡੇ ਭਰਾ ਦੀ ਮੌਤ ਪਿਛਲੇ ਸਮੇਂ ਦੌਰਾਨ ਹੋ ਗਈ ਸੀ। ਹੁਣ ਗੁਰਮੁਖ ਸਿੰਘ ਦੀ ਮੌਤ ਨਾਲ ਕਸਬੇ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।