ਸ਼ੰਭੂ ਬਾਰਡਰ ਦੇ ਧਰਨੇ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨਾਲ ਵਾਪਰਿਆ ਹਾਦਸਾ, ਕਈ ਕਿਸਾਨ ਜ਼ਖਮੀ

0
273

ਪੰਜਾਬ ਡੈਸਕ, 7 ਦਸੰਬਰ | ਸ਼ੰਭੂ ਬਾਰਡਰ ‘ਤੇ ਕਿਸਾਨ ਸੰਘਰਸ਼ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨਾਲ ਰਸਤੇ ‘ਚ ਭਿਆਨਕ ਹਾਦਸਾ ਵਾਪਰ ਗਿਆ।  ਇਸ ਹਾਦਸੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਆਗੂ ਧੰਨਾ ਸਿੰਘ ਲਾਲੂ ਘੁੰਮਣ ਸਮੇਤ ਅੱਧੀ ਦਰਜਨ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਬਲਜੀਤ ਸਿੰਘ ਬੱਲੂ ਬਾਬਾ ਲੰਗਾਹ ਨੇ ਦੱਸਿਆ ਕਿ ਕਿਸਾਨਾਂ ਦਾ ਇਹ ਜਥਾ ਝਬਾਲ ਖੇਤਰ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ ਸੀ, ਜੋ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ।

ਜ਼ਖਮੀ ਕਿਸਾਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦਾ ਪਤਾ ਲੱਗਦਿਆਂ ਹੀ ਕਾਂਗਰਸੀ ਆਗੂ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪੁੱਜੇ, ਜਿਨ੍ਹਾਂ ਨੇ ਕਿਹਾ ਕਿ ਉਹ ਹਰ ਸੁੱਖ-ਦੁੱਖ ਦੀ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)