ਵਿਆਹੁਤਾ ਨੇ ਸਹੁਰੇ ‘ਤੇ ਲਾਏ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਆਰੋਪ

0
1427

ਫਿਰੋਜ਼ਪੁਰ | ਸਿਵਲ ਹਸਪਤਾਲ ਵਿੱਚ ਦਾਖਲ ਪੀੜਤ ਰਾਣੀ ਨੇ ਦੱਸਿਆ ਕਿ ਉਹ ਆਪਣੇ ਕਮਰੇ ਅੰਦਰ ਸੁੱਤੀ ਪਈ ਸੀ ਕਿ ਉਸ ਦੇ ਕਮਰੇ ਅੰਦਰ ਉਸ ਦਾ ਸਹੁਰਾ ਆ ਗਿਆ ਅਤੇ ਉਸ ਨੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ, ਜਦ ਉਸ ਨੇ ਰੋਲਾ ਪਾਇਆ ਤਾਂ ਉਸ ਦੀ ਸੱਸ, ਸਹੁਰੇ ਅਤੇ ਪਤੀ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਸਿਰ ਵਿੱਚ ਡੰਡਾ ਮਾਰ ਕੇ ਉਸਦਾ ਸਿਰ ਪਾੜ ਦਿੱਤਾ। ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਨਸ਼ਾ ਕਰਨ ਦਾ ਆਦੀ ਹੈ ਅਤੇ ਅਕਸਰ ਹੀ ਉਹ ਉਸ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ। ਇਸੇ ਗੱਲ ਦਾ ਫਾਇਦਾ ਚੁੱਕ ਉਸ ਦੇ ਸਹੁਰੇ ਵੱਲੋਂ ਉਸ ਦੀ ਇੱਜ਼ਤ ‘ਤੇ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੀੜਤਾ ਨੇ ਮੰਗ ਕੀਤੀ ਹੈ ਕਿ ਉਸ ਦੇ ਸਹੁਰਾ ਪਰਿਵਾਰ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ਼ ਦਿੱਤਾ ਜਾਵੇ।

ਦੂਸਰੇ ਪਾਸੇ ਜਦੋਂ ਇਸ ਮਾਮਲੇ ਨੂੰ ਲੈ ਕੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਏਐਸਆਈ ਗਹਿਣਾ ਰਾਮ ਨੇ ਕਿਹਾ ਕਿ ਪੀੜਤ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਪੀੜਤ ਔਰਤ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ ਜੋ ਉਸ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ ਅਤੇ ਜਦੋਂ ਏਐਸਆਈ ਨੂੰ ਸਹੁਰੇ ਵੱਲੋਂ ਕੀਤੀ ਅਸ਼ਲੀਲ ਹਰਕਤ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੀੜਤ ਔਰਤ ਵੱਲੋਂ ਇਹ ਆਰੋਪ ਲਗਾਏ ਗਏ ਹਨ, ਜਿਸ ਦੀ ਉਹ ਜਾਂਚ ਕਰਨਗੇ, ਜੇਕਰ ਅਜਿਹਾ ਮਾਮਲਾ ਸਾਹਮਣੇ ਆਵੇਗਾ ਤਾਂ ਜ਼ਰੂਰ ਬਣਦੀ ਕਾਰਵਾਈ ਕੀਤੀ ਜਾਵੇਗੀ।