ਪੇਸ਼ੀ ਲਈ ਆਇਆ ਮੁਲਜ਼ਮ ਕੋਰਟ ਕੰਪਲੈਕਸ ‘ਚੋਂ ਹੋ ਗਿਆ ਫਰਾਰ, ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ

0
328

ਅੰਮ੍ਰਿਤਸਰ, 19 ਨਵੰਬਰ | ਪੇਸ਼ੀ ਲਈ ਆਇਆ ਇਕ ਕੈਦੀ ਸੋਮਵਾਰ ਸ਼ਾਮ ਨੂੰ ਅਦਾਲਤ ਦੇ ਕੰਪਲੈਕਸ ‘ਚੋਂ ਫਰਾਰ ਹੋ ਗਿਆ। ਪੁਲਿਸ ਉਸ ਨੂੰ ਜੇਲ ਵਿੱਚੋਂ ਪੇਸ਼ੀ ਲਈ ਲੈ ਕੇ ਆਈ ਪਰ ਪੇਸ਼ੀ ਤੋਂ ਪਹਿਲਾਂ ਹੀ ਉਹ ਪੁਲਿਸ ਤੋਂ ਛੁਡਵਾ ਕੇ ਭੱਜ ਗਿਆ। ਜੇਲ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਥਾਣਾ ਸਿਵਲ ਲਾਈਨ ਨੂੰ ਦਿੱਤੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠਾ ਰੋਡ ਦੇ ਰਹਿਣ ਵਾਲੇ ਗੋਪਾਲ ਸਿੰਘ ਨੂੰ ਥਾਣਾ ਸਦਰ ਦੀ ਪੁਲਿਸ ਨੇ ਘਰ ਵਿਚ ਭੰਨ-ਤੋੜ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 305 ਅਤੇ 331 ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੇਸ਼ੀ ਦੌਰਾਨ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਪਰ ਇਸ ਦੌਰਾਨ ਉਹ ਪਾਣੀ ਪੀਣ ਦੇ ਬਹਾਨੇ ਪੁਲਿਸ ਤੋਂ ਹੱਥ ਛੁਡਾ ਕੇ ਭੱਜ ਗਿਆ।

ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਮੁਲਜ਼ਮ ਆਪਣਾ ਹੱਥ ਛੁੱਡਵਾ ਕੇ ਭੀੜ ਵੱਲ ਭੱਜ ਗਿਆ। ਜਿੱਥੇ ਉਹ ਭੀੜ ਦਾ ਫਾਇਦਾ ਉਠਾ ਕੇ ਭੱਜਣ ਵਿਚ ਕਾਮਯਾਬ ਹੋ ਗਿਆ ਅਤੇ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਉਸ ਦੀ ਭਾਲ ਜਾਰੀ ਹੈ। ਉਸ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਚ ਇੱਕ ਹੋਰ ਕੇਸ ਦਰਜ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)