ਸਾਡੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ ਪਰ ਰਾਹੁਲ ਗਾਂਧੀ ‘ਤੇ ਹੋਈ ਕਾਰਵਾਈ ਲੋਕਤੰਤਰ ਦਾ ਕਤਲ : ਸੁਖਬੀਰ ਬਾਦਲ

0
292

ਅੰਮ੍ਰਿਤਸਰ| ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਕੀਤੀ ਕਾਰਵਾਈ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਕਾਂਗਰਸ ਨੇ ਪੰਜਾਬੀਆਂ ‘ਤੇ ਕਈ ਅੱਤਿਆਚਾਰ ਕੀਤੇ ਹਨ, ਪਰ ਇਸ ਦੇ ਬਾਵਜੂਦ ਉਹ ਕਹਿਣਗੇ, ਰਾਹੁਲ ਗਾਂਧੀ ‘ਤੇ ਕਾਰਵਾਈ ਲੋਕਤੰਤਰ ਦਾ ਕਤਲ ਹੈ। ਇਸ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਜਾਂਦਾ ਹੈ।

ਪਿਛਲੇ ਦਿਨੀਂ ਪੰਜਾਬ ਵਿੱਚ ਆਈ ਹਨੇਰੀ ਅਤੇ ਝੱਖੜਾਂ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ 50 ਤੋਂ 60 ਫੀਸਦੀ ਫਸਲਾਂ ਖਰਾਬ ਹੋ ਚੁੱਕੀਆਂ ਹਨ। ਭਗਵੰਤ ਮਾਨ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ। ਪਿਛਲੀਆਂ ਦੋ ਫ਼ਸਲਾਂ ਵਿੱਚ ਨਰਮੇ ਅਤੇ ਝੋਨੇ ਦੀਆਂ ਫਸਲਾਂ ਦਾ ਵੀ ਨੁਕਸਾਨ ਹੋਇਆ ਸੀ। ਭਗਵੰਤ ਮਾਨ ਐਲਾਨ ਕਰਦੇ ਹਨ, ਪਰ ਪੈਸਾ ਨਹੀਂ ਆਉਂਦਾ।

ਉਨ੍ਹਾਂ ਨੂੰ ਬਿਆਨਾਂ ਦੀ ਬਜਾਏ ਤੁਰੰਤ ਪੈਸੇ ਦਿੱਤੇ ਜਾਣ। ਕਿਸਾਨਾਂ ਕੋਲ ਹੁਣ ਪੈਸੇ ਨਹੀਂ ਹਨ। ਮੁਆਵਜ਼ੇ ਤੋਂ ਬਾਅਦ ਹੀ ਉਹ ਆਪਣੀ ਅਗਲੀ ਫ਼ਸਲ ਦੀ ਬਿਜਾਈ ਕਰ ਸਕਣਗੇ।