ਹੁਕਮ ਨਾ ਮੰਨਣ ਵਾਲੇ ਸਕੂਲਾਂ, ਕਾਲਜਾਂ ਅਤੇ ਸੰਸਥਾਨਾਂ ਤੇ ਹੋਵੇਗੀ ਸਖਤ ਕਾਰਵਾਈ : ਡੀਸੀ

0
1830

ਜਲੰਧਰ . ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਜਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਨਾ ਕਰਨ ਵਾਲੀਆਂ ਸੰਸਥਾਵਾਂ ਉੱਤੇ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਹੋਏ ਹਨ। ਡੀਸੀ ਵਰਿੰਦਰ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਤੋਂ ਬਾਅਦ ਨਿਗਰਾਨੀ ਦੇ ਲਈ ਇਕ ਟੀਮ ਬਣਾਈ ਗਈ uw, ਜੋ ਜਿਲ੍ਹੇ ਵਿੱਚ ਜਾਂਚ ਕਰਕੇ ਕਾਰਵਾਈ ਕਰੇਗੀ।

ਡੀਸੀ ਨੇ ਜਿਲ੍ਹੇ ਦੇ ਉਹਨਾਂ ਨਿੱਜੀ ਸਕੂਲਾਂ, ਕਾਲਜਾਂ ਅਤੇ ਸੰਸਥਾਨਾਂ ਤੇ ਸਖ਼ਤ ਕਾਰਵਾਈ ਕਰਣ ਦੇ ਹੁਕਮ ਜਾਰੀ ਕੀਤੇ ਹਨ, ਜੋ ਜਿਲਾ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ। ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਇਹ ਕਦਮ ਚੁੱਕੇ ਗਏ ਹਨ। ਇਸਦੇ ਬਾਵਜੂਦ ਕਈ ਪ੍ਰਬੰਧਕ ਅਜਿਹੇ ਹਨ, ਜੋ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆ ਉਡਾ ਰਹੇ ਹਨ।

ਡੀਸੀ ਨੇ ਕਿਹਾ ਸਾਰੀਆਂ ਸਿੱਖੀਆ ਸੱਸਥਾਵਾਂ, ਜਿਹਨਾਂ ਵਿੱਚ ਪਰੀਖਿਆਵਾਂ ਚੱਲ ਰਹੀਆਂ ਹਨ, ਨੂੰ ਛੱਡ ਕੇ ਵਿਦਿਆਰਥੀਆਂ ਦੀਆਂ ਕਲਾਸਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜੋ ਇਹਨਾਂ ਆਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ ਹਨ, ਉਹਨਾਂ ਦੇ ਖਿਲਾਫ ਹੁਣ ਕਾਰਵਾਈ ਹੋਣ ਜਾ ਰਹੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।