ਗੁਰਦਾਸਪੁਰ | (ਗੁਰਪ੍ਰੀਤ ਸਿੰਘ) – ਬਟਾਲਾ ਨੇੜੇ ਬੀਤੀ ਰਾਤ ਇਕ ਸੜਕ ਹਾਦਸੇ ‘ਚ ਇਕ 33 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਹਸਪਤਾਲ ‘ਚ ਦਾਖਲ ਆਪਣੀ ਬਿਮਾਰ ਮਾਂ ਨੂੰ ਮਿਲ ਕੇ ਵਾਪਸ ਆ ਰਿਹਾ ਸੀ ਕਿ ਰਸਤੇ ‘ਚ ਗਲਤ ਸਾਈਡ ‘ਤੇ ਤੇਜ਼ ਰਫਤਾਰ ਆ ਰਹੀ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਯੋਗੇਸ਼ ਜੈਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ 5 ਭੈਣਾਂ ਦਾ ਇਕਲੌਤਾ ਭਰਾ ਸੀ।
ਮ੍ਰਿਤਕ ਦੇ ਜੀਜਾ ਨਕੁਲ ਜੈਨ ਨੇ ਦੱਸਿਆ ਕਿ ਬੀਤੇ ਕੱਲ੍ਹ ਯੋਗੇਸ਼ ਆਪਣੀ ਬਿਮਾਰ ਮਾਂ ਦਾ ਪਤਾ ਲੈਣ ਹੁਸ਼ਿਆਰਪੁਰ ਦੇ ਇਕ ਹਸਪਤਾਲ ਗਿਆ ਸੀ, ਵਾਪਸ ਆਉਂਦਿਆਂ ਜਦੋਂ ਉਹ ਬਟਾਲਾ ਨੇੜੇ ਪਿੰਡ ਹਰਪੁਰਾ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਸਾਈਡ ‘ਤੇ ਤੇਜ਼ ਰਫਤਾਰ ਆ ਰਹੀ ਇਨੋਵਾ ਗੱਡੀ ਨੇ ਯੋਗੇਸ਼ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਯੋਗੇਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਬਟਾਲਾ ਬੱਸ ਸਟੈਂਡ ਨਜ਼ਦੀਕ ਵੇਰਕਾ ਦੁੱਧ ਦਾ ਕਾਰੋਬਾਰ ਕਰਦਾ ਸੀ ਅਤੇ 5 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਅਜੇ ਕੁਆਰਾ ਸੀ। ਪਰਿਵਾਰ ਮੰਗ ਕਰ ਰਿਹਾ ਹੈ ਕਿ ਹਾਦਸੇ ਦੇ ਜ਼ਿੰਮੇਵਾਰ ਇਨੋਵਾ ਚਲਾਕ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਜਦ ਉਹ ਗਸ਼ਤ ‘ਤੇ ਸਨ ਤਾਂ ਉਨ੍ਹਾਂ ਨੂੰ ਸੜਕ ਹਾਦਸੇ ਬਾਰੇ ਸੂਚਨਾ ਮਿਲੀ ਤਾਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਦਕਿ ਉਨ੍ਹਾਂ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨੋਵਾ ਗੱਡੀ ਕਬਜ਼ੇ ‘ਚ ਲੈ ਲਈ ਗਈ ਹੈ। ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈhttps://t.me/punjabibulletin)