ਫੋਨ ਸਨੈਚਿੰਗ ਦੌਰਾਨ ਐਕਟਿਵਾ ਸਵਾਰ ਲੜਕੀਆਂ ਡਿੱਗੀਆਂ, 1 ਗੰਭੀਰ ਜ਼ਖਮੀ

0
977


ਫਿਰੋਜ਼ਪੁਰ | ਇਥੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਹਲਕਾ ਵਾਸੀਆਂ ਦਾ ਗੁੱਸਾ ਵਧਦਾ ਹੀ ਜਾ ਰਿਹਾ ਹੈ। ਅੱਜ ਫਿਰੋਜ਼ਪੁਰ ਛਾਉਣੀ ਪੁਲ ਰੋਡ ‘ਤੇ ਬਾਈਕ ਸਵਾਰ ਲੁਟੇਰਿਆਂ ਨੇ ਐਕਟਿਵਾ ਸਵਾਰ ਲੜਕੀਆਂ ਦੇ ਮੋਬਾਇਲ ਫੋਨ ਖੋਹ ਲਏ। ਲੜਕੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ । ਲੜਕੀਆਂ ਨੇ ਆਪਣੀ ਐਕਟਿਵਾ ਤੋਂ ਕੰਟਰੋਲ ਖੋਹ ਗਿਆ ਅਤੇ ਐਕਟਿਵਾ ਕੰਧ ਨਾਲ ਜਾ ਟਕਰਾਈ, ਜਿਸ ਵਿੱਚ ਲੜਕੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

ਪ੍ਰੇਸ਼ਾਨ ਲੋਕਾਂ ਨੇ ਫਿਰੋਜ਼ਪੁਰ ਵਿਖੇ ਪੁਲ ਨੂੰ ਜਾਮ ਕੀਤਾ। ਘਟਨਾ ਬਾਰੇ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ, ਘਟਨਾ ਦਾ ਜਾਇਜ਼ਾ ਲਿਆ ਅਤੇ ਦੋਸ਼ੀਆਂ ਨੂੰ ਕਾਬੂ ਕਰ ਕੇ ਕਾਰਵਾਈ ਦਾ ਭਰੋਸਾ ਦਿੱਤਾ।