ਲੁਧਿਆਣਾ : ਐਕਟਿਵਾ ਸਵਾਰ ਕੁੜੀ ਦੀਆਂ ਚਾਈਨਾ ਡੋਰ ਨੇ ਕੱਟੀਆਂ ਗਲ਼ੇ ਦੀਆਂ ਨਸਾਂ, ਲੜ ਰਹੀ ਜ਼ਿੰਦਗੀ ਤੇ ਮੌਤ ਦੀ ਜੰਗ

0
359

ਲੁਧਿਆਣਾ/ ਦੋਰਾਹਾ | ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਦੋਰਾਹਾ ਦੀ ਸ਼ੁਭਨੀਤ ਕੌਰ ਦੇ ਗਲੇ ਦੀਆਂ ਨਸਾਂ ਕੱਟੀਆਂ ਗਈਆਂ ਤੇ ਉਹ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੀ ਹੈ। ਜਾਣਕਾਰੀ ਅਨੁਸਾਰ ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਹੀ ਸੀ ਤਾਂ ਚਾਈਨਾ ਡੋਰ ਉਸ ਦੇ ਗਲ਼ੇ ‘ਚ ਫਸ ਗਈ। ਪੀੜਤ ਲੜਕੀ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਅਪੋਲੋ) ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ।

ਜਾਣਕਾਰੀ ਅਨੁਸਾਰ ਮੁਟਿਆਰ ਪੜ੍ਹਾਈ ਦੇ ਨਾਲ-ਨਾਲ ਮੈਕਡਾਨਲਡ ਵਿਖੇ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੀ ਹੈ। ਉਸ ਦੀ ਮਾਤਾ ਗੀਤਾ ਵਰਮਾ ਨੇ ਦੱਸਿਆ ਕਿ ਪਰਿਵਾਰ ਦੇ ਤਿੰਨੋਂ ਜੀਅ ਕੰਮ ਕਰਦੇ ਹਨ ਤਾਂ ਪਰਿਵਾਰ ਦਾ ਗੁਜ਼ਾਰਾ ਚੱਲਦਾ ਹੈ।

ਪਰਿਵਾਰ ਕੋਲ ਇਲਾਜ ਕਰਵਾਉਣ ਲਈ ਵੀ ਪੈਸੇ ਨਹੀਂ ਹਨ। ਲ਼ੜਕੀ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ‘ਚ ਜ਼ਖਮੀ ਹੋਣ ਵਾਲੇ ਲੋਕਾਂ ਦੇ ਇਲਾਜ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇ। ਦੋਰਾਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।