ਤੇਜ਼ ਰਫਤਾਰ ਗਲਤ ਸਾਈਡ ਤੋਂ ਆ ਰਹੀ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਦੀ ਮੌਤ

0
329

ਚੰਡੀਗੜ੍ਹ | ਚੰਡੀਗੜ੍ਹ-ਖਰੜ ਰੋਡ ’ਤੇ ਮੁੰਡੀ ਖਰੜ ਨੇੜੇ ਕਾਰ ਅਤੇ ਐਕਟਿਵਾ ਵਿਚਕਾਰ ਵਾਪਰਿਆ ਭਿਆਨਕ ਹਾਦਸਾ, ਜਿਸ ‘ਚ ਬਲੌਂਗੀ ਵਾਸੀ 2 ਵਿਅਕਤੀਆਂ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰਪਾਲ ਸਿੰਘ ਵਾਸੀ ਬਲੌਂਗੀ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਕਿਹਾ ਕਿ ਉਹ ਆਪਣੇ ਦੋਸਤ ਦੇ ਵਿਆਹ ਤੋਂ ਵਿਹਲਾ ਹੋ ਕੇ ਗਿਲਕੋ ਵੈਲੀ ਖਰੜ ਤੋਂ ਆਪਣੇ ਘਰ ਬਲੌਂਗੀ ਨੂੰ ਐਕਟਿਵਾ ’ਤੇ ਵਾਪਸ ਜਾ ਰਿਹਾ ਸੀ। ਮੁੰਡੀ ਖਰੜ ਨੇੜੇ ਉਸ ਦਾ ਜਾਣਕਾਰ ਰਾਜਵੀਰ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਬਲੌਂਗੀ ਐਕਟਿਵਾ ’ਤੇ ਜਾ ਰਹੇ ਸਨ। ਉਨ੍ਹਾਂ ਨੂੰ ਗਲਤ ਸਾਈਡ ਤੋਂ ਆਪਣੀ ਤੇਜ਼ ਰਫ਼ਤਾਰ ਕਾਰਨ ਨਾਲ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ਦੋਵਾਂ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਫੇਜ਼-5 ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ। ਇਲਾਜ ਦੌਰਾਨ ਰਾਜਵੀਰ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ। ਸੰਨੀ ਐਨਕਲੇਵ ਪੁਲਿਸ ਚੌਕੀ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।