ਏਡੀਸੀ ਵੱਲੋਂ ਘਈ ਹਸਪਤਾਲ ‘ਚ ਕੋਵਿਡ ਟੀਕਾਕਰਨ ਦੀ ਸ਼ੁਰੂਆਤ

0
1511

ਜਲੰਧਰ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਵੱਲੋਂ ਘਈ ਹਸਪਤਾਲ ਵਿਖੇ ਅੱਜ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕਰਵਾਈ ਗਈ।

ਘਈ ਹਸਪਤਾਲ ਦੇ ਡਾਕਟਰ ਐਚ. ਐਸ. ਭੁਟਾਨੀ, ਡਾ. ਸੰਦਲੀ ਭੁਟਾਨੀ ਵੱਲੋਂ ਪਹਿਲਾ ਟੀਕਾ ਲਗਵਾ ਕੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਏਡੀਸੀ (ਵਿਕਾਸ) ਨੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ‘ਤੇ ਯਕੀਨ ਨਾ ਕਰਦਿਆਂ ਇਹ ਵੈਕਸੀਨ ਲਗਵਾਉਣੀ ਚਾਹੀਦੀ ਹੈ। ਖਬਰ ਲਿਖੇ ਜਾਣ ਤੱਕ ਹਸਪਤਾਲ ਦੇ ਡਾਕਟਰ, ਨਰਸਿੰਗ ਸਟਾਫ ਅਤੇ ਹੋਰ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਸੀ।