ਅੰਮ੍ਰਿਤਸਰ | ਪੰਜਾਬ ਵਿਚ ਰੋਜ਼ਾਨਾ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਹੋਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ ਤੋਂ ਸਾਹਮਣੇ ਆਇਆ ਹੈ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਵਧਦਾ ਜਾ ਰਿਹਾ ਹੈ ਤੇ ਇਸਦੀ ਭੇਂਟ ਅਨੇਕਾਂ ਨੌਜਵਾਨ ਚੜ੍ਹ ਰਹੇ ਹਨ।
ਇਥੇ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਮਿਤ ਸਿੰਘ ਪੁੱਤਰ ਸਵ. ਬੀਰ ਸਿੰਘ ਵਾਸੀ ਚਾਟੀਵਿੰਡ ਵਜੋਂ ਹੋਈ ਹੈ ।