ਚੰਡੀਗੜ੍ਹ/ਲੁਧਿਆਣਾ/ਪਟਿਆਲਾ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵੱਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈ ਗਰੁੱਪ ਦਾ ਸਵਾਗਤ ਕੀਤਾ ਹੈ।
ਲੁਧਿਆਣਾ ਵਿਖੇ ਹਾਲ ਹੀ ਵਿਚ ਵਿਕਸਤ ਕੀਤੀ ਹਾਈ-ਟੈੱਕ ਵੈਲੀ ਵਿਚ 147 ਕਰੋੜ ਦੀ ਕੀਮਤ ਵਾਲੇ 61 ਏਕੜ ਜਮੀਨ ਲਈ ਅਲਾਟਮੈਂਟ ਪੱਤਰ ਸੌਂਪਣ ਮੌਕੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਨੇ ਇਸ ਵੱਡੇ ਨਿਵੇਸ਼ ਨੂੰ ਸਰਕਾਰ ਵੱਲੋਂ ਹਾਲ ਹੀ ਵਿਚ ਨੀਤੀ, ਪ੍ਰਕਿਰਿਆ ਅਤੇ ਕਾਰੋਬਾਰ ਦੇ ਸੁਧਾਰਾਂ ਲਈ ਚੁੱਕੇ ਗਏ ਲੜੀਵਾਰ ਕਦਮਾਂ ਦਾ ਸਿੱਟਾ ਦੱਸਿਆ।
ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਅਦਿੱਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਜੋ ਮੁੰਬਈ ਤੋਂ ਵਰਚੂਅਲ ਤੌਰ ਉਤੇ ਮੀਟਿੰਗ ਸ਼ਾਮਲ ਹੋਏ, ਨੇ ਪੰਜਾਬ ਦੀ ਸਨਅਤੀ ਵਾਤਾਵਰਣ ਪ੍ਰਣਾਲੀ ਵਿਚ ਭਰੋਸਾ ਪ੍ਰਗਟ ਕੀਤਾ ਅਤੇ ਉਦਯੋਗਿਕ ਨੀਤੀਆਂ ਅਤੇ ਦਖਲ ਰਹਿਤ ਪ੍ਰਵਾਨਗੀਆਂ ਦੀ ਆਸ ਪ੍ਰਗਟਾਈ।
ਬਿਰਲਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸਥਾਪਤ ਹੋਣ ਵਾਲੇ ਪੇਂਟ ਮੈਨੂਫੈਕਚਰਿੰਗ ਯੂਨਿਟ ਨਾਲ 600 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਕਾਰਜਸ਼ੀਲ ਹੋਣ ਉਤੇ ਰੋਜਗਾਰ ਦੇ ਅਸਿੱਧੇ ਤੌਰ ਉਤੇ 1500 ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਪਲਾਂਟ ਵਿਚ ਜ਼ੀਰੋ ਲਿਕੁਅਡ ਡਿਸਚਾਰਜ ਹੋਣ ਉਤੇ ਵਾਤਾਵਰਣ ਪੱਖੋਂ ਸੁਰੱਖਿਅਤ ਹੋਵੇਗਾ। ਭਵਿੱਖ ਵਿਚ ਅਜਿਹੇ ਹੋਰ ਪ੍ਰਾਜੈਕਟਾਂ ਦੀ ਸਥਾਪਤ ਲਈ ਨਿਰੰਤਰ ਸਹਿਯੋਗ ਦੀ ਉਮੀਦ ਰੱਖਦੇ ਹੋਏ ਸ੍ਰੀ ਬਿਰਲਾ ਨੇ ਕਿਹਾ ਕਿ ਪੰਜਾਬ ਹੁਣ ਉਨਾਂ ਦੀ ਤਰਜੀਹੀ ਸੂਚੀ ਵਿਚ ਹੈ।
ਆਨਲਾਈਨ ਸਮਾਰੋਹ ਵਿੱਚ ਮੁੱਖ ਸਕੱਤਰ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਨਿਵੇਸ ਪ੍ਰੋਤਸਾਹਨ ਆਲੋਕ ਸੇਖਰ, ਸੀਈਓ ਨਿਵੇਸ ਪੰਜਾਬ ਰਜਤ ਅਗਰਵਾਲ, ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸਨ ਦੀ ਮੈਨੇਜਿੰਗ ਡਾਇਰੈਕਟਰ ਨੀਲਮਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)