ਜਲੰਧਰ ‘ਚ 2 ਧਿਰਾਂ ਵਿਚਾਲੇ ਝਗੜੇ ਤੋਂ ਬਾਅਦ ਚਲੇ ਇੱਟਾਂ-ਰੋੜੇ, ਘਟਨਾ ਸੀਸੀਟੀਵੀ ‘ਚ ਕੈਦ

0
329

ਜਲੰਧਰ, 9 ਨਵੰਬਰ | ਫਿਲੌਰ ਕਸਬੇ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਦੇਰ ਰਾਤ ਦੋਹਾਂ ਪਰਿਵਾਰਾਂ ਨੇ ਇਕ-ਦੂਜੇ ‘ਤੇ ਪਥਰਾਅ ਕਰ ਦਿੱਤਾ। ਇਸ ਮਾਮਲੇ ਸਬੰਧੀ ਦੋਵਾਂ ਧਿਰਾਂ ਵੱਲੋਂ ਥਾਣਾ ਫਿਲੌਰ ਵਿਖੇ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ ਫਿਲੌਰ ਦੇ ਸਭ ਤੋਂ ਮਸ਼ਹੂਰ ਪਿੰਡ ਗੰਨਾ ਪਿੰਡ ਦੀ ਹੈ। ਗੰਨਾ ਪਿੰਡ ਨਸ਼ਿਆਂ ਸਬੰਧੀ ਬਹੁਤ ਮਸ਼ਹੂਰ ਪਿੰਡ ਹੈ। ਦੋਵਾਂ ਪਾਸਿਆਂ ਤੋਂ ਹੋਏ ਪਥਰਾਅ ਵਿਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਪਹਿਲੀ ਧਿਰ ਸਚਿਨ ਨੇ ਕਿਹਾ ਕਿ ਸਾਡੇ ਘਰ ਦੇ ਸਾਹਮਣੇ ਰਹਿਣ ਵਾਲੇ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਸਾਡੇ ਨਾਲ ਬਦਸਲੂਕੀ ਕੀਤੀ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਬੀਤੀ ਰਾਤ ਉਨ੍ਹਾਂ ਨੇ ਬਾਹਰੋਂ ਲੜਕੇ ਬੁਲਾ ਕੇ ਸਾਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਦਰਵਾਜ਼ੇ, ਖਿੜਕੀਆਂ ਅਤੇ ਹੋਰ ਘਰੇਲੂ ਸਾਮਾਨ ਦੀ ਭੰਨ-ਤੋੜ ਕੀਤੀ। ਉਕਤ ਘਰ ਦੇ ਲੋਕ ਸਾਡੇ ‘ਤੇ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ ਦੇ ਲੜਕੇ ਨੇ ਲੜਕੀ ਨਾਲ ਕੋਰਟ ਮੈਰਿਜ ਕਰਵਾਈ ਹੈ। ਸਾਡੇ ਪਰਿਵਾਰ ਦਾ ਇਸ ਪਰਿਵਾਰ ਨਾਲ ਕੋਈ ਸਬੰਧ ਨਹੀਂ ਹੈ। ਇਹ ਪਰਿਵਾਰ ਸਾਨੂੰ ਧਮਕੀਆਂ ਦੇ ਰਿਹਾ ਹੈ ਅਤੇ ਸਾਡੇ ‘ਤੇ ਹਮਲਾ ਕਰ ਰਿਹਾ ਹੈ।

ਦੂਜੀ ਧਿਰ ਦੇ ਮਨਜੀਤ ਨੇ ਕਿਹਾ ਕਿ ਜਿਸ ਲੜਕੀ ਨਾਲ ਮੇਰੇ ਲੜਕੇ ਦਾ ਕੋਰਟ ਮੈਰਿਜ ਹੋਇਆ ਹੈ, ਉਹ ਇਸ ਪਰਿਵਾਰ ਦੀ ਦੂਰ ਦੀ ਰਿਸ਼ਤੇਦਾਰ ਹੈ। ਇਸੇ ਲਈ ਉਨ੍ਹਾਂ ਨੇ ਸਾਨੂੰ ਕੁੱਟਿਆ। ਇਸ ਲੜਾਈ ਦੀ ਸਾਰੀ ਘਟਨਾ ਘਰ ਦੇ ਸਾਹਮਣੇ ਲੱਗੇ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੋ ਗਈ। ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਦੋਵਾਂ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ। ਫਿਲੌਰ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)