ਮਾਮੂਲੀ ਤਕਰਾਰ ਤੋਂ ਬਾਅਦ ਪਿਉ ਨੇ ਪੁੱਤ ਨੂੰ ਗੋਲੀ ਮਾਰੀ, ਮੌਕੇ ‘ਤੇ ਮੌਤ

0
2090

ਤਰਨਤਾਰਨ (ਬਲਜੀਤ ਸਿੰਘ) | ਪਿੰਡ ਕੀੜੀਆਂ ਵਿਖੇ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਹੋਈ ਹੈ। ਇੱਕ ਪਿਓ ਨੇ ਆਪਣੇ ਪੁੱਤ ਨੂੰ ਮਾਮੂਲੀ ਤਕਰਾਰ ਤੋਂ ਆਪਣੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਮੁੰਡੇ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਪਿਓ ਫਰਾਰ ਹੋ ਗਿਆ।

ਪਿੰਡ ਕੀੜੀਆਂ ਦੇ ਰਹਿਣ ਵਾਲੇ ਸੁਬੇਗ ਸਿੰਘ ਦਾ ਆਪਣੇ ਪੁੱਤਰ ਰਾਜਦੀਪ ਸਿੰਘ ਨਾਲ ਘਰ ‘ਚ ਝਗੜਾ ਰਹਿੰਦਾ ਸੀ। ਝਗੜਾ ਇੰਨਾ ਵੱਧ ਗਿਆ ਕਿ ਸੁਬੇਗ ਸਿੰਘ ਨੇ ਲਾਇਸੰਸੀ ਰਿਵਾਲਵਰ ਨਾਲ ਆਪਣੇ ਬੇਟੇ ਰਾਜਦੀਪ ਨੂੰ ਗੋਲੀ ਮਾਰ ਦਿੱਤੀ। ਰਾਜਦੀਪ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

ਮ੍ਰਿਤਕ ਵਿਅਕਤੀ ਦੀ ਪਤਨੀ ਰਾਜਵਿੰਦਰ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਸਹੁਰੇ ਨੂੰ ਸਖਤ ਤੋਂ ਸਖਤ ਸਜਾ ਦੇਣ ਦੀ ਮੰਗ ਕੀਤੀ ਹੈ।

ਥਾਣਾ ਚੋਹਲਾ ਸਾਹਿਬ ਦੇ ਅਫਸਰ ਯਾਦਵਿੰਦਰ ਸਿੰਘ ਬਰਾੜ ਨੇ ਲਾਸ਼ ਨੂੰ ਸਿਵਿਲ ਹਸਪਤਾਲ ਭਿਜਵਾਇਆ ਹੈ। ਪਿਓ ਦੀ ਤਲਾਸ਼ ਵਿੱਚ ਪੁਲਿਸ ਛਾਪੇਮਾਰੀ ਕਰ ਰਹੀ ਹੈ।