ਗੁਰਦਾਸਪੁਰ | ਜ਼ਿਲ੍ਹੇ ‘ਚ ਇਕ 60 ਸਾਲ ਦੇ ਵਿਅਕਤੀ ਨੇ ਕੁੱਟ-ਕੁੱਟ ਕੇ ਪਤਨੀ ਦਾ ਕਤਲ ਕਰ ਦਿੱਤਾ ਅਤੇ ਲਾਸ਼ ਦਾ ਘਰ ‘ਚ ਹੀ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਫੜਿਆ ਗਿਆ।
ਉਸ ਨੇ ਦੱਸਿਆ ਕਿ ਪਿੰਡ ਵਾਲਿਆਂ ਵੱਲੋਂ ਰੌਲ਼ਾ ਪਾਉਣ ਤੋਂ ਬਾਅਦ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਧ-ਸੜੀ ਲਾਸ਼ ਨੂੰ ਅੱਗ ‘ਚੋਂ ਬਾਹਰ ਕੱਢਿਆ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਰੋਪੀ ਆਪਣੀ ਪਤਨੀ ਨਾਲ ਲੜਦਾ-ਝਗੜਦਾ ਰਹਿੰਦਾ ਸੀ ਅਤੇ ਅਕਸਰ ਉਸ ਦੀ ਕੁੱਟਮਾਰ ਕਰਦਾ ਸੀ। ਪੁਲਿਸ ਨੇ ਦੱਸਿਆ ਕਿ ਸੰਸਾਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਦੀਨਾਨਗਰ ਦੇ ਪਿੰਡ ਪਨਿਆਰ ਦੇ ਰਹਿਣ ਵਾਲੇ ਸੰਸਾਰ ਚੰਦ ਨੇ ਝਗੜੇ ਤੋਂ ਬਾਅਦ ਆਪਣੀ ਪਤਨੀ ਦੀ ਕੁੱਟਮਾਰ ਕੀਤੀ। ਮਹਿੰਦਰੋ 55 ਸਾਲ ਦੀ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਮੌਤ ਹੋ ਗਈ। ਦੀਨਾਨਗਰ ਥਾਣੇ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਸੰਸਾਰ ਚੰਦ ਮਜ਼ਦੂਰ ਹੈ, ਜਿਸ ਨੇ ਉਸ ਦੀ ਲਾਸ਼ ਨੂੰ ਘਰ ‘ਚ ਹੀ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਕੀਤੀ।