ਮੁਹਾਲੀ | ਇਥੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਲੀਫੋਰਨੀਆ ‘ਚ ਸੜਕ ਹਾਦਸੇ ‘ਚ 2 ਭਾਰਤੀ ਨੌਜਵਾਨਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਟਰੇਸੀ ਦੇ ਮਕਾਰਥਰ ਬੁਲੇਵਾਰਡ ਅਤੇ ਗਰੈਂਟ ਲਈਨ ਰੋਡ ‘ਤੇ ਤੇਜ਼ ਰਫ਼ਤਾਰ ਟੈਸਲਾ ਕਾਰ ਫਾਇਰ ਹਾਈਡਰਿੰਟ ਨਾਲ ਟਕਰਾ ਗਈ ਜੋ ਬਾਅਦ ਵਿਚ ਦਰੱਖ਼ਤ ਨਾਲ ਵੱਜ ਗਈ।
ਕੁਝ ਮਿੰਟਾਂ ‘ਚ ਕਾਰ ਨੂੰ ਅੱਗ ਲੱਗ ਗਈ। ਕਾਰ ਵਿਚ ਸਵਾਰ 2 ਭਾਰਤੀ ਨੌਜਵਾਨ ਅਰਵਿੰਦ ਰਾਮ (37) (ਮਹਾਰਾਸ਼ਟਰ) ਅਤੇ ਅਮਰੀਕ ਸਿੰਘ ਵਾਂਦਰ (34) ਪਿੰਡ ਵਾਂਦਰ (ਕੋਟਕਪੂਰਾ) ਜ਼ਿੰਦਾ ਸੜ ਗਏ। ਪਿੱਛੇ-ਪਿੱਛੇ ਇਨ੍ਹਾਂ ਦੇ ਦੋਸਤ ਆ ਰਹੇ ਸਨ, ਅੱਗ ਦੀਆਂ ਲਪਟਾਂ ਕਾਰਨ ਉਹ ਵੀ ਕੁਝ ਨਹੀਂ ਕਰ ਸਕੇ ਤੇ ਦੇਖਦੇ ਹੀ ਦੇਖਦੇ ਸਭ ਕੁਝ ਖ਼ਤਮ ਹੋ ਗਿਆ। ਨੌਜਵਾਨਾਂ ਦੀ ਬੇਵਕਤੀ ਮੌਤ ਕਾਰਨ ਟਰੇਸੀ ਏਰੀਏ ਦਾ ਪੰਜਾਬੀ ਭਾਈਚਾਰਾ ਗਹਿਰੇ ਸਦਮੇ ਵਿਚ ਹੈ। ਪੁਲਿਸ ਘਟਨਾ ਦੇ ਕਾਰਨਾਂ ਦੀ ਤਫ਼ਤੀਸ਼ ਕਰ ਰਹੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ




































