ਅੰਮ੍ਰਿਤਸਰ ਤੇ ਕਪੂਰਥਲਾ ਤੋਂ ਬਾਅਦ ਹੁਣ ਬਟਾਲਾ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੀਤੀ ਗਈ ਕੋਸ਼ਿਸ਼, ਸੇਵਾਦਾਰਾਂ ਦੇ ਜਾਗਣ ‘ਤੇ ਆਰੋਪੀ ਫਰਾਰ

0
1577

ਬਟਾਲਾ/ਗੁਰਦਾਸਪੁਰ | ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਤੋਂ ਬਾਅਦ ਹੁਣ ਬੀਤੀ ਰਾਤ ਬਟਾਲਾ ਵਿੱਚ ਵੀ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸ ਦੇਈਏ ਕਿ ਬੀਤੀ ਦੇਰ ਰਾਤ ਕੁਝ ਵਿਅਕਤੀ ਗੁਰਦੁਆਰਾ ਸਾਹਿਬ ‘ਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ ਸਨ। ਇਸ ਦੌਰਾਨ ਸੇਵਾਦਾਰਾਂ ਦੇ ਸਮੇਂ ਸਿਰ ਜਾਗਣ ਕਾਰਨ ਉਹ ਹਨੇਰੇ ਦਾ ਫ਼ਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਏ।

ਇਹ ਮਾਮਲਾ ਬੀਤੀ ਦੇਰ ਰਾਤ ਬਟਾਲਾ ਦੇ ਥਾਣਾ ਸਿਵਲ ਲਾਈਨ ਅਧੀਨ ਆਉਂਦੇ ਪਿੰਡ ਕੋਟਲੀ ਭਾਨ ਸਿੰਘ ਵਿਖੇ ਵਾਪਰੀ ਹੈ।

ਕੋਟਲੀ ਭਾਨ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਰਿੰਦਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੁਝ ਵਿਅਕਤੀ ਦੇਰ ਰਾਤ ਗੁਰਦੁਆਰਾ ਸਾਹਿਬ ‘ਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ। ਇਸ ਦੌਰਾਨ ਸੇਵਾਦਾਰਾਂ ਦੇ ਸਮੇਂ ਸਿਰ ਜਾਗਣ ‘ਤੇ ਉਹ ਹਨੇਰੇ ਦਾ ਫ਼ਾਇਦਾ ਚੁੱਕਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਥਾਣਾ ਸਿਵਲ ਲਾਈਨ ਦੇ ਐੱਸਐੱਚਓ ਅਮੋਲਕ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਕੋਟਲੀ ਭਾਨ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਕੁਝ ਵਿਅਕਤੀ ਦੇਰ ਰਾਤ ਗੁਰਦੁਆਰਾ ਸਾਹਿਬ ‘ਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ।

ਗੁਰਦੁਆਰਾ ਕੋਟਲੀ ਭਾਨ ਸਿੰਘ ਦੇ ਸੇਵਾਦਾਰ ਰਾਤ ਸਮੇਂ ਉੱਥੇ ਸੁੱਤੇ ਹੋਏ ਸਨ, ਜਦੋਂ ਉਨ੍ਹਾਂ ਨੂੰ ਕੁਝ ਵਿਅਕਤੀਆਂ ਦੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹ ਤੁਰੰਤ ਹਰਕਤ ‘ਚ ਆ ਗਏ। ਗੁਰਦੁਆਰਾ ਸਾਹਿਬ ‘ਚ ਦਾਖ਼ਲ ਹੋਏ ਉਕਤ ਵਿਅਕਤੀ ਹਨੇਰੇ ਦਾ ਫ਼ਾਇਦਾ ਚੁੱਕਦੇ ਹੋਏ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਮੌਕੇ ਤੋਂ ਫ਼ਰਾਰ ਹੋਣ ‘ਚ ਸਫ਼ਲ ਹੋ ਗਏ।

ਕਪੂਰਥਲਾ ‘ਚ ਬੇਅਦਬੀ ਦੇ ਆਰੋਪੀ ਨੂੰ ਮਾਰਨ ਦੀ ਪੂਰੀ ਵੀਡੀਓ