ਚੰਡੀਗੜ੍ਹ| ਪੰਜਾਬ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਇਸਨੇ ਬੁਢਲਾਡਾ ਤੋਂ ਆਪ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ਸੂਬੇ ਦਾ ਕਾਰਕਜਾਰੀ ਪ੍ਰਧਾਨ ਬਣਾਇਆ ਹੈ। ਜਾਣਕਾਰੀ ਅਨੂਸਾਰ ਪ੍ਰਿੰਸੀਪਲ ਬੁੱਧਰਾਮ ਬੁਢਲਾਡਾ ਤੋਂ ਵਿਧਾਇਕ ਚਲਦੇ ਆ ਰਹੇ ਹਨ।
ਪ੍ਰਿੰਸੀਪਲ ਬੁੱਧ ਰਾਮ ਨੇ ਆਪ ਦਾ ਕਾਰਜਕਾਰੀ ਪ੍ਰਧਾਨ ਬਣਦਿਆਂ ਹੀ ਪਹਿਲਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਨੂੰ ਪਹਿਲਾਂ ਵਰਗਾ ਰੰਗਲਾ ਪੰਜਾਬ ਬਣਾਉਣਾ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਬ੍ਹ ਦੀ ਵੀ ਦਿਲੀ ਖੁਹਾਇਸ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਹੈ। ਇਸੇ ਮਕਸਦ ਨੂੰ ਪੁੂਰਾ ਕਰਨ ਲਈ ਉਹ ਦਿਨ ਰਾਤ ਇਕ ਕਰ ਰਹੇ ਹਨ। ਇਸ ਕਰਕੇ ਅਸੀਂ ਵੀ ਸਾਰੇ ਰਲ਼ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਹੀਲਾ ਕਰਾਂਗੇ।
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਆਪ ਦੇ ਪ੍ਰਧਾਨ ਹਨ। ਉਨ੍ਹਾਂ ਦੇ ਬਿਜ਼ੀ ਸ਼ਡਿਊਲ ਕਾਰਨ ਪ੍ਰਿੰਸੀਪਲ ਬੁੱਧਰਾਮ ਨੂੰ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਦਾਰੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੇ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰਨਗੇ।
ਇਸ ਤੋਂ ਇਲਾਵਾ ਜਿਨ੍ਹਾਂ ਹੋਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਉਨ੍ਹਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ ਹੈ।