ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਦੇ ਬਦਲੇ ਸੁਰ ! ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ

0
1306

ਲੁਧਿਆਣਾ | ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਤੱਕ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ ਪਰ ਹੁਣ ਬਿੱਟੂ ਨੇ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯੂ-ਟਰਨ ਲੈ ਲਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਉਹ ਰਾਜੋਆਣਾ ਸਮੇਤ ਕਿਸੇ ਵੀ ਜੇਲ੍ਹ ਵਿਚ ਬੰਦ ਸਿੱਖ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਪੰਜਾਬ ਵਿਚ ਸ਼ਾਂਤੀ ਬਣਾਈ ਰੱਖਣ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।

ਬਿੱਟੂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਕੇਂਦਰ ਸਰਕਾਰ ਜੇਲ੍ਹਾਂ ਵਿਚ ਬੰਦ ਸਿੱਖਾਂ ਦੇ ਹੱਕ ਵਿਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਦਾ ਪਰਿਵਾਰ ਵੀ ਜੇਲ੍ਹ ਵਿਚ ਬੰਦ ਸਿੱਖਾਂ ਦਾ ਕਿਸੇ ਵੀ ਸੂਰਤ ਵਿੱਚ ਵਿਰੋਧ ਨਹੀਂ ਕਰੇਗਾ।

ਬਿੱਟੂ ਨੇ ਕਿਹਾ ਕਿ ਮੈਂ ਇਸ ਬਾਰੇ ਆਪਣੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਹੈ। ਦੱਸ ਦੇਈਏ ਕਿ ਕਾਂਗਰਸ ਵਿਚ ਰਹਿੰਦਿਆਂ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦਾ ਹਮੇਸ਼ਾ ਹੀ ਜ਼ੋਰਦਾਰ ਵਿਰੋਧ ਕੀਤਾ ਸੀ। ਬਿੱਟੂ ਇਕ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।

ਇਸ ਵਾਰ ਲੁਧਿਆਣਾ ਦੇ ਲੋਕਾਂ ਨੇ ਉਸ ਨੂੰ ਨਕਾਰ ਦਿੱਤਾ ਹੈ। ਉਹ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਕਰੀਬ 21 ਹਜ਼ਾਰ ਵੋਟਾਂ ਨਾਲ ਹਾਰ ਗਏ।