<p>ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ&comma; ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ &lpar;ਪੀ&period;ਐੱਸ&period;ਪੀ&period;ਸੀ&period;ਐੱਲ&period;&rpar; ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ &lpar;ਏ&period;ਏ&period;ਸੀ&period;&rpar; ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ &&num;8216&semi;ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ &&num;8216&semi;ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ&comma; ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ।<&sol;p>&NewLine;<p>ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ&comma; &OpenCurlyDoubleQuote;ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ&period;ਐੱਸ&period;ਪੀ&period;ਸੀ&period;ਐੱਲ&period; ਦੇ ਸੀ&period;ਐੱਮ&period;ਡੀ&period; ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ&comma; ਬਿਜਲੀ ਖੇਤਰ ਦੀਆਂ ਸਾਰੀਆਂ 16 ਯੂਨੀਅਨਾਂ ਨਾਲ ਆਪਸੀ ਸਹਿਮਤੀ ਬਣ ਗਈ ਹੈ।”<&sol;p>&NewLine;<p>ਉਨ੍ਹਾਂ ਦੱਸਿਆ ਕਿ ਪ੍ਰਮੁੱਖ ਹਿੱਸਾ ਲੈਣ ਵਾਲੀਆਂ ਯੂਨੀਅਨਾਂ&comma; ਜਿਨ੍ਹਾਂ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੀ&period;ਐੱਸ&period;ਈ&period;ਬੀ&period;&comma; ਪੀ&period;ਐੱਸ&period;ਈ&period;ਬੀ&period; ਇੰਪਲਾਇਜ਼ ਫੈਡਰੇਸ਼ਨ ਏ&period;ਆਈ&period;ਟੀ&period;ਯੂ&period;ਸੀ&period;&comma; ਮਿਨੀਸਟੀਰੀਅਲ ਸਰਵਿਸਿਜ਼ ਯੂਨੀਅਨ ਪੀ&period;ਐੱਸ&period;ਈ&period;ਬੀ&period; &lpar;ਐੱਮ&period;ਐੱਸ&period;ਯੂ&period;&rpar;&comma; ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼&comma; ਪੀ&period;ਐੱਸ&period;ਈ&period;ਬੀ&period; ਇੰਪਲਾਇਜ਼ ਫੈਡਰੇਸ਼ਨ &lpar;ਭਾਰਦਵਾਜ&rpar;&comma; ਪੀ&period;ਐੱਸ&period;ਈ&period;ਬੀ&period; ਥਰਮਲ ਇੰਪਲਾਇਜ਼ ਕੋਆਰਡੀਨੇਸ਼ਨ ਕਮੇਟੀ&comma; ਪੀ&period;ਐੱਸ&period;ਈ&period;ਬੀ&period; ਕਰਮਚਾਰੀ ਦਲ ਪੰਜਾਬ&comma; ਇੰਪਲਾਇਜ਼ ਫੈਡਰੇਸ਼ਨ ਪੀ&period;ਐੱਸ&period;ਈ&period;ਬੀ&period;&comma; ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ &lpar;ਬੀ&period;ਐੱਮ&period;ਐੱਸ&period;&rpar;&comma; ਵਰਕਰ ਫੈਡਰੇਸ਼ਨ ਆਈ&period;ਐੱਨ&period;ਟੀ&period;ਯੂ&period;ਸੀ&period; ਪੀ&period;ਐੱਸ&period;ਪੀ&period;ਸੀ&period;ਐੱਲ&period;&sol;ਪੀ&period;ਐੱਸ&period;ਟੀ&period;ਸੀ<wbr &sol;>&period;ਐੱਲ&period;&comma; ਇੰਪਲਾਇਜ਼ ਫੈਡਰੇਸ਼ਨ ਪੀ&period;ਐੱਸ&period;ਪੀ&period;ਸੀ&period;ਐੱਲ&period;&sol;ਪੀ&period;ਐੱਸ&period;ਟੀ&period;ਸੀ<wbr &sol;>&period;ਐੱਲ&period; &lpar;ਪਹਿਲਵਾਨ ਗਰੁੱਪ&rpar;&comma; ਇੰਪਲਾਇਜ਼ ਫੈਡਰੇਸ਼ਨ ਪੀ&period;ਐੱਸ&period;ਪੀ&period;ਸੀ&period;ਐੱਲ&period;&sol;ਪੀ&period;ਐੱਸ&period;ਟੀ&period;ਸੀ<wbr &sol;>&period;ਐੱਲ&period; &lpar;ਚਾਹਲ ਗਰੁੱਪ&rpar;&comma; ਆਈ&period;ਟੀ&period;ਆਈ&period; ਐਸੋਸੀਏਸ਼ਨ&comma; ਗ੍ਰਿਡ ਸਬ ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ &lpar;ਰਜਿ&period;&rpar;&comma; ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ &lpar;ਏ&period;ਆਈ&period;ਟੀ&period;ਯੂ&period;ਸੀ&period;&rpar;&comma; ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ &lpar;ਪਹਿਲਵਾਨ&rpar;&comma; ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਆਦਿ ਸ਼ਾਮਲ ਹਨ&comma; ਨੇ ਕੰਮਕਾਜ ਆਮ ਵਾਂਗ ਸ਼ੁਰੂ ਕਰਨ &&num;8216&semi;ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਅੱਗੇ ਕਿਹਾ&comma; &OpenCurlyDoubleQuote;ਯੂਨੀਅਨਾਂ ਦੀਆਂ ਮੰਗਾਂ ਦੇ ਵਿੱਤੀ ਪੱਖਾਂ ਦੇ ਹੱਲ ਲਈ ਸਰਕਾਰ ਨੇ ਇੱਕ ਵਿਸ਼ੇਸ਼ ਵਿੱਤੀ ਕਮੇਟੀ ਦਾ ਗਠਨ ਕੀਤਾ ਹੈ ਜੋ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸੌਂਪੇਗੀ।”<&sol;p>&NewLine;<p>ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕ &lpar;ਏ&period;ਏ&period;ਸੀ&period;&rpar; ਯੂਨੀਅਨ ਦੇ ਨੁਮਾਇੰਦਿਆਂ ਅਤੇ ਨੈਸ਼ਨਲ ਹੈਲਥ ਮਿਸ਼ਨ &lpar;ਐੱਨ&period;ਐੱਚ&period;ਐੱਮ&period;&rpar; ਦੇ ਮੈਨੇਜਿੰਗ ਡਾਇਰੈਕਟਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਿਹਤ ਖੇਤਰ ਨਾਲ ਸਬੰਧਤ ਮੁੱਦਾ ਵੀ ਹੱਲ ਹੋ ਗਿਆ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ&comma; &OpenCurlyDoubleQuote;ਸੂਬਾ ਸਰਕਾਰ ਨੇ ਰੈਗੂਲਰ ਪੋਸਟਾਂ ਭਰਨ ਸਮੇਂ ਯੂਨੀਅਨ ਦੀ ਸਰਵਿਸ ਤਜਰਬੇ ਨੂੰ ਸ਼ਾਮਲ ਕਰਨ ਦੀ ਮੁੱਖ ਮੰਗ ਮੰਨ ਲਈ ਹੈ&comma; ਜਦੋਂ ਕਿ ਬਾਕੀ ਪ੍ਰਸ਼ਾਸਕੀ ਮੰਗਾਂ &&num;8216&semi;ਤੇ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।”<&sol;p>&NewLine;<p>ਵਿੱਤ ਮੰਤਰੀ ਨੇ ਸਫਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨਾਲ ਸਬੰਧਤ ਮਾਮਲੇ ਦਾ ਵੀ ਜ਼ਿਕਰ ਕੀਤਾ&comma; ਜਿਸ ਵਿੱਚ ਉਨ੍ਹਾਂ ਨਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਚਰਚਾ ਤੋਂ ਬਾਅਦ ਪ੍ਰਮੁੱਖ ਯੂਨੀਅਨਾਂ ਨੇ ਆਪਣਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।<&sol;p>&NewLine;<p>ਪੰਜਾਬ ਸਰਕਾਰ ਦੇ ਪਹਿਲਕਦਮੀ ਵਾਲੇ ਰਵੱਈਏ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ&comma; &&num;8220&semi;ਆਊਟਸੋਰਸ ਅਮਲੇ ਨੂੰ ਠੇਕੇ &&num;8216&semi;ਤੇ ਲਿਆਉਣ ਲਈ ਇੱਕ ਆਰਡੀਨੈਂਸ ਰਾਜਪਾਲ ਨੂੰ ਭੇਜਿਆ ਗਿਆ ਹੈ&comma; ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਕਰਮਚਾਰੀਆਂ ਲਈ ਬਿਹਤਰ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਦਾ ਰਾਹ ਪੱਧਰਾ ਹੋਵੇਗਾ।&&num;8221&semi;<&sol;p>&NewLine;<p>ਬਿਜਲੀ ਸਪਲਾਈ ਅਤੇ ਸਿਹਤ ਸੰਭਾਲ ਵਿੱਚ ਹੁਣ ਆਮ ਕੰਮਕਾਜ ਪੂਰੀ ਤਰ੍ਹਾਂ ਬਹਾਲ ਹੋਣ ਦੇ ਨਾਲ&comma; ਵਿੱਤ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਕਰਮਚਾਰੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;