ਸਿ਼ਡਨੀ, 11 ਦਸੰਬਰ| ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਵੀ ਵੀਜ਼ਾ ਨਿਯਮਾਂ ਵਿਚ ਸਖਤੀ ਕਰਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਐਥਨੀ ਅਲਬਾਈਨਜ਼ ਨੇ੍ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵਿਚ ਵੱਧਦੀ ਵਿਦਿਆਰਥੀਆਂ ਦੀ ਗਿਣਤੀ ਕਾਰਨ ਮਹਿੰਗਾਈ ਵਿਚ ਵਾਧਾ ਹੋ ਰਿਹਾ ਹੈ।
ਇਸ ਕਾਰਨ ਆਸਟ੍ਰੇਲੀਆ ਸਰਕਾਰ ਨੇ ਇੰਮੀਗ੍ਰੇਸ਼ਨ ਪਾਲਿਸੀ ਵਿਚ ਬਦਲਾਅ ਦਾ ਫੈਸਲਾ ਕੀਤਾ ਹੈ। ਅਗਲੇ ਦੋ ਸਾਲਾਂ ਵਿਚ ਆਸਟ੍ਰੇਲੀਆ ਵਿਚ ਇੰਮੀਗ੍ਰੇਸ਼ਨ ਘਟੇਗੀ। ਆਸਟ੍ਰੇਲੀਆ ਸਰਕਾਰ ਦਾ ਕਹਿਣਾ ਹੈ ਕਿ ਕੰਮਕਾਰ ਵਿਚ ਜ਼ਿਆਦਾ ਮੌਕੇ ਇਥੋਂ ਦੇ ਮੂਲ ਨਿਵਾਸੀਆਂ ਨੂੰ ਮਿਲਣੇ ਚਾਹੀਦੇ ਹਨ।
ਪ੍ਰਧਾਨ ਮੰਤਰੀ ਐਂਥਨੀ ਅਲਬਾਈਨਜ਼ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਕਾਰਨ ਆਸਟ੍ਰੇਲੀਆ ਵਿਚ ਮਹਿੰਗਾਈ ਦਰ ਵਿਚ ਕਾਫੀ ਵਾਧਾ ਹੋਇਆ ਹੈ।