ਜਲੰਧਰ/ਲੁਧਿਆਣਾ/ਚੰਡੀਗੜ੍ਹ | ਸੂਬਾ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਲਗਾਉਣ ਨੂੰ ਮੁੜ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਕੇਜਰੀਵਾਲ ਸਰਕਾਰ ਨੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ। ਨਵੇਂ ਹੁਕਮਾਂ ਮੁਤਾਬਿਕ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਜਨਤਕ ਇਕੱਠਾਂ, ਮੌਲ ਵਿੱਚ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਕੋਵਿਡ ਦੀ ਨਵੀਂ ਜਾਰੀ ਕੀਤੀ ਗਈ ਐਡਵਾਇਜ਼ਰੀ ਮੁਤਾਬਿਕ ਐਸਐਸਪੀ ਅਤੇ ਡੀਸੀ ਨੂੰ ਇਹ ਹੁਕਮ ਦਿੱਤਾ ਗਿਆ ਹੈ ਕਿ ਉਹ ਕੋਵਿਡ ਨਿਯਮਾਂ ਦੀ ਪਾਲਨਾ ਕਰਵਾਉਣ।