ਧਾਮੀ ਤੋਂ ਬਾਅਦ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ, ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਅਸਤੀਫ਼ਾ

0
339

ਪਟਿਆਲਾ ,18 ਫਰਵਰੀ। ਅਜੇ ਕੁਝ ਦਿਨ ਪਹਿਲਾ ਹੀ ਹਰਜਿੰਦਰ ਸਿੰਘ ਧਾਮੀ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ SGPC ਦੇ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਅਤੇ 2 ਦਸੰਬਰ ਨੂੰ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ SAD ਦੇ ਪੁਨਰਗਠਨ ਦੀ ਨਿਗਰਾਨੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਇਕ ਹੋਰ ਮੈਬਰ ਨੇ ਅਸਤੀਫ਼ਾ ਦੇ ਦਿੱਤਾ ਹੈ।ਦੱਸ ਦਈਏ ਕਿ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ 7 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਉਨ੍ਹਾਂ ਵੱਲੋਂ ਖੁਦ ਨੂੰ 7 ਮੈਂਬਰੀ ਕਮੇਟੀ ਤੋਂ ਫਾਰਗ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਥੋੜੀ ਦੇਰ ਬਾਅਦ ਪਟਿਆਲਾ ਵਿਖੇ 7 ਮੈਂਬਰੀ ਕਮੇਟੀ ਦੀ ਮੀਟਿੰਗ ਹੋਣੀ ਸੀ।

ਬਡੂੰਗਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਦੀਆਂ ਦੋ ਮੀਟਿੰਗਾਂ ਪਹਿਲਾਂ ਹੋਈਆਂ ਹਨ ਪਰ ਕੋਈ ਸਾਰਥਕ ਹੱਲ ਨਹੀਂ ਨਿਕਲਿਆ। ਉਨ੍ਹਾਂ ਅੱਗੇ ਕਿਹਾ ਕਿ ਹੁਣ ਵੀ ਅਨਿਸ਼ਚਿਤਤਾ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਕਰ ਕੇ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਤੀ ਚਿੱਠੀ ਕੇ ਬੇਨਤੀ ਕੀਤੀ ਹੈ ਕਿ ਮੈਨੂੰ ਇਸ ਕਮੇਟੀ ਵਿਚੋਂ ਬਾਹਰ ਕੀਤਾ ਜਾਵੇ। ਅੱਜ ਦੀ ਮੀਟਿੰਗ ਬਾਰੇ ਉਹਨਾਂ ਕਿਹਾ ਕਿ ਜਦੋਂ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪ ਅਸਤੀਫ਼ਾ ਦੇ ਗਏ ਹਨ ਤਾਂ ਉਹਨਾਂ ਨੇ ਹੀ ਮੀਟਿੰਗ ਰੱਖਣੀ ਹੁੰਦੀ ਹੈ ਤਾਂ ਫਿਰ ਅੱਜ ਮੀਟਿੰਗ ਕਿਵੇਂ ਹੋ ਸਕਦੀ ਸੀ।

ਗਿਆਨੀ ਹਰਪ੍ਰੀਤ ਸਿੰਘ ਨੂੰ ਬਰਖਾਸਤ ਕਰਨ ਦੇ ਫੈਸਲੇ ‘ਤੇ, ਜਿਸ ‘ਤੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਆਗੂਆਂ ਨੂੰ ਭਾਈਚਾਰੇ ਭਰ ਤੋਂ ਵਿਰੋਧ ਦਾ ਸਾਹਮਣਾ ਕਰਨਾ ਪਿਆ, ਧਾਮੀ ਨੇ ਕਿਹਾ, ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ, ਉਨ੍ਹਾਂ ਨੂੰ ਹਟਾਉਣ ‘ਤੇ ਖੁੱਲ੍ਹੀ ਚਰਚਾ ਹੋਈ।ਹਰ ਮੈਂਬਰ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦੀ ਇਜਾਜ਼ਤ ਸੀ। ਇਹ ਪਹਿਲੀ ਵਾਰ ਨਹੀਂ ਹੈ ਕਿ ਕਾਰਜਕਾਰੀ ਕਮੇਟੀ ਨੇ ਕਿਸੇ ਜਥੇਦਾਰ ਦੀਆਂ ਸੇਵਾਵਾਂ ਖਤਮ ਕੀਤੀਆਂ ਹਨ।