ਘਰ ‘ਚ ਵੜ ਕੇ ਭਰਾ ਨੇ ਕੀਤਾ ਭਰਾ ਦੀ ਸੱਸ ਦਾ ਕਤਲ, ਨਿੱਜੀ ਰੰਜਿਸ਼ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

0
1581

ਹੁਸ਼ਿਆਰਪੁਰ/ਟਾਂਡਾ, 9 ਨਵੰਬਰ | ਪਿੰਡ ਸਲੇਮਪੁਰ ‘ਚ ਬੀਤੀ ਰਾਤ ਇਕ ਵਿਅਕਤੀ ਨੇ ਨਿੱਜੀ ਰੰਜਿਸ਼ ਕਾਰਨ ਘਰ ‘ਚ ਦਾਖਲ ਹੋ ਕੇ ਔਰਤ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਦੋਸ਼ੀ ਦੇ ਭਰਾ ਦੀ ਸੱਸ ਸੀ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 12 ਵਜੇ ਇਕ ਨੌਜਵਾਨ ਨੇ ਔਰਤ ਦੇ ਘਰ ‘ਚ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਲਵਿੰਦਰ ਕੌਰ ਪਤਨੀ ਜਗਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)