ਇਮਰਾਨ ਖਾਨ ਦੀ ਗ੍ਰਿਫਤਾਰੀ ਪਿੱਛੋਂ ਪਾਕਿਸਤਾਨ ‘ਚ ਹੰਗਾਮਾ, ਪੰਜਾਬ ‘ਚ ਫੌਜ ਤਾਇਨਾਤ

0
351

ਪਾਕਿਸਤਾਨ| ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹੰਗਾਮਾ ਮਚ ਗਿਆ ਹੈ। ਇਮਰਾਨ ਖਾਨ ਦੀ ਰਿਹਾਈ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸਮਰਥਕ ਸੜਕਾਂ ‘ਤੇ ਉਤਰ ਆਏ ਹਨ। ਦੇਸ਼ ਭਰ ਵਿੱਚ ਹਿੰਸਾ ਦੀਆਂ ਘਟਨਾਵਾਂ ਭੜਕ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਫੌਜ ਦੇ ਕੋਰ ਕਮਾਂਡਰ ਦੇ ਘਰ ਦੀ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਇਮਰਾਨ ਖਾਨ ਇਸਲਾਮਾਬਾਦ ‘ਚ ਪੇਸ਼ੀ ਲਈ ਅਦਾਲਤ ‘ਚ ਪੇਸ਼ ਹੋਏ।

ਪਾਕਿਸਤਾਨ ਦੇ ਪੰਜਾਬ 'ਚ 1000 ਦੇ ਕਰੀਬ ਲੋਕ ਗ੍ਰਿਫਤਾਰ:

ਪੁਲਸ ਨੇ ਬੁੱਧਵਾਰ ਨੂੰ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਸ਼ੁਰੂ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਦੇਸ਼ ‘ਚ ਗੜਬੜ ਹੈ। ਪਾਕਿਸਤਾਨ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਪੰਜਾਬ ਵਿੱਚ ਕਰੀਬ 1,000 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਨੂੰ ਦਿੱਤੇ ਬਿਆਨ ਵਿਚ ਪੁਲਿਸ ਨੇ ਕਿਹਾ ਕਿ ਮੰਗਲਵਾਰ ਨੂੰ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੀ ਹਿੰਸਾ ਵਿਚ 130 ਅਧਿਕਾਰੀ ਜ਼ਖਮੀ ਹੋ ਗਏ।

ਲਾਹੌਰ ‘ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਸਟੇਸ਼ਨ ‘ਤੇ ਕੀਤਾ ਹਮਲਾ

ਲਾਹੌਰ ਪੁਲਿਸ ਦਾ ਕਹਿਣਾ ਹੈ ਕਿ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ ਸਮਰਥਕ ਕਾਬੂ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਨੇ ਸ਼ਹਿਰ ਦੇ ਸ਼ਾਦਮਾਨ ਥਾਣੇ ‘ਤੇ ਹਮਲਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਵੱਡੀ ਗਿਣਤੀ ‘ਚ ਇੱਥੇ ਪੁੱਜੇ ਸਨ ਅਤੇ ਉਨ੍ਹਾਂ ਨੇ ਅਚਾਨਕ ਥਾਣੇ ‘ਤੇ ਧਾਵਾ ਬੋਲ ਦਿੱਤਾ। ਹਮਲੇ ਵਿੱਚ ਥਾਣੇ ਦੇ ਮੁੱਖ ਗੇਟ ਨੂੰ ਨੁਕਸਾਨ ਪਹੁੰਚਿਆ ਹੈ।