ਨਿਊਜ਼ ਡੈਸਕ| ਸਿੱਧੂ ਮੂਸੇਵਾਲਾ ਕਤਲ ਕਾਂਡ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ, ਹਰ ਰੋਜ਼ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਤਾਜ਼ਾ ਮੋੜ ਵਿੱਚ, ਪੰਜਾਬੀ ਗਾਇਕ ਕਰਨ ਔਜਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਿਆ ਹੈ, ਜਿਸ ਵਿੱਚ ਉਹ ਭਗੌੜੇ ਅਨਮੋਲ ਬਿਸ਼ਨੋਈ, ਜੋ ਕਿ ਗੈਂਗਸਟਰ ਲਾਰੈਂਂਸ ਬਿਸ਼ਨੋਈ ਦਾ ਭਰਾ ਹੈ, ਦੇ ਨਾਲ ਪਰਫਾਰਮ ਕਰਦਾ ਨਜ਼ਰ ਆ ਰਿਹਾ ਹੈ। ਹੁਣ ਉਸੇ ਪ੍ਰੋਗਰਾਮ ਚ ਅਨਮੋਲ ਦੀ ਗਾਇਕ ਸ਼ੈਰੀ ਮਾਨ ਨਾਲ ਵੀ ਵੀਡੀਓ ਸਾਹਮਣੇ ਆਈ ਹੈ। ਲਾਰੈਂਸ ਦਾ ਭਰਾ ਅਨਮੋਲ ਸ਼ੈਰੀ ਮਾਨ ਨਾਲ ਨੱਚਦਾ ਨਜ਼ਰ ਆ ਰਿਹਾ ਹੈ।
ਅਨਮੋਲ ਬਿਸ਼ਨੋਈ ਕਈ ਮਹੀਨਿਆਂ ਤੋਂ ਸੁਰਖੀਆਂ ‘ਚ ਬਣੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਹੈ। ਪੰਜਾਬੀ ਗਾਇਕ ਮੂਸੇਵਾਲਾ ਦੀ ਪਿਛਲੇ ਸਾਲ ਮਈ ਵਿੱਚ ਮਾਨਸਾ ਦੇ ਇੱਕ ਪਿੰਡ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਹੀ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕਰ ਰਹੀ ਹੈ।