ਲੁਧਿਆਣਾ ਤੋਂ ਬਾਅਦ ਹੁਣ ਹੁਸ਼ਿਆਰਪੁਰ ‘ਚ ਵੀ 6 ਬੱਚੇ ਕੋਰੋਨਾ Positive, ਸਕੂਲ ਐਤਵਾਰ ਤੱਕ ਬੰਦ

0
3182

ਹੁਸ਼ਿਆਰਪੁਰ (ਅਮਰੀਕ ਕੁਮਾਰ) | ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ, ਉਥੇ ਦੂਜੇ ਪਾਸੇ ਹੁਣ ਇਸ ਮਹਾਮਾਰੀ ਦਾ ਪ੍ਰਕੋਪ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ‘ਤੇ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਰਕੇ ਹੁਸ਼ਿਆਰਪੁਰ ਦੇ ਇਲਾਕੇ ਟਾਂਡਾ ਨਜ਼ਦੀਕ ਪਿੰਡ ਜਾਜਾ ਦੇ ਸਰਕਾਰੀ ਸਕੂਲ ਵਿੱਚ 6 ਬੱਚੇ ਕੋਰੋਨਾ ਪਾਜ਼ੇਟਿਵ ਮਾਮਲਾ ਸਾਹਮਣੇ ਆਇਆ ਹੈ।

ਸਿਹਤ ਵਿਭਾਗ ਵੱਲੋਂ ਸਕੂਲ ਦੇ ਬੱਚਿਆਂ ਅਤੇ ਸਟਾਫ ਦੇ ਸੈਂਪਲ ਲਏ ਗਏ, ਜਿਨ੍ਹਾਂ ‘ਚ 88 ਬੱਚੇ ਅਤੇ 13 ਅਧਿਆਪਕਾਂ ਦੇ ਸੈਂਪਲ ਲਏ ਗਏ। 6 ਮਾਮਲੇ ਪਾਜ਼ੇਟਿਵ ਆਉਣ ਕਾਰਨ ਸਕੂਲ ਵਿੱਚ ਹੜਕੰਪ ਮਚ ਗਿਆ। ਇਹ ਪਤਾ ਲੱਗਣ ‘ਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਘਰ ਲਿਜਾਣ ਦੀ ਗੱਲ ਕਹੀ ਗਈ। ਮੁੱਖ ਅਧਿਆਪਕ ਨੇ ਸਕੂਲ ਨੂੰ ਐਤਵਾਰ ਤੱਕ ਬੰਦ ਕਰ ਦਿੱਤਾ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)