ਵਿਆਹ ਤੋਂ ਬਾਅਦ ਨੌਜਵਾਨ ਨੂੰ ਕਿਸੇ ਕੁੜੀ ਨਾਲ ਹੋਇਆ ਪਿਆਰ, ਫਿਰ ਖਾ ਲਿਆ ਜ਼ਹਿਰ

0
4140

ਫਾਜ਼ਿਲਕਾ | ਜ਼ਿਲ੍ਹੇ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਵਿਆਹੁਤਾ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਅਤੇ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਅਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਿੰਕੂ ਸਿੰਘ (22) ਦੇ ਪਿਤਾ ਮਾਹਲਾ ਸਿੰਘ ਨੇ ਦੱਸਿਆ ਕਿ ਉਹ ਪਿੰਡ ਨਵਾਂ ਸਲੇਮਸ਼ਾਹ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਤਿੰਨ ਲੜਕੇ ਹਨ, ਜੋ ਕਿ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ ਜਿਸਦਾ ਵਿਆਹ ਕਰੀਬ 2 ਸਾਲ ਪਹਿਲਾਂ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਕੁਝ ਮਹੀਨਿਆਂ ਬਾਅਦ ਉਸ ਨੂੰ ਛੱਡ ਦਿੱਤਾ ਅਤੇ ਉਸ ਤੋਂ ਬਾਅਦ ਉਸ ਦਾ ਲੜਕਾ ਕਿਸੇ ਹੋਰ ਲੜਕੀ ਦੇ ਸੰਪਰਕ ਵਿਚ ਆ ਗਿਆ। ਦੋਵਾਂ ਵਿਚਾਲੇ ਕਰੀਬ ਇਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ।

ਉਸ ਨੇ ਦੋਸ਼ ਲਾਇਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਲੜਕੇ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉਸ ਨੇ 3 ਜੁਲਾਈ ਨੂੰ ਜ਼ਹਿਰੀਲੀ ਚੀਜ਼ ਖਾ ਲਈ। ਪਰ ਅੱਜ ਉਸ ਦੀ ਮੌਤ ਹੋ ਗਈ ਹੈ, ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।