ਹਸਪਤਾਲ ‘ਚ ਬੱਚਿਆਂ ਨੂੰ ਮਿਲਣ ਮਗਰੋਂ ਸਿੱਖਿਆ ਮੰਤਰੀ ਦਾ ਵੱਡਾ ਬਿਆਨ : ਕਿਹਾ – ਸਕੂਲਾਂ ‘ਚ ਹਰ ਹਫਤੇ ਬੱਚਿਆਂ ਤੋਂ ਲਿਆ ਜਾਵੇਗਾ ਫੀਡਬੈਕ

0
3619

ਸੰਗਰੂਰ, 2 ਦਸੰਬਰ | ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਬਿਆਨ ਦਿੱਤਾ ਹੈ ਕਿ ਸਕੂਲਾਂ ‘ਚ ਹਰ ਹਫਤੇ ਬੱਚਿਆਂ ਤੋਂ ਫੀਡਬੈਕ ਲਿਆ ਜਾਵੇਗਾ। ਭਵਾਨੀਗੜ੍ਹ ਨੇੜੇ ਸਥਿਤ ਘਾਬਦਾ ’ਚ ਬਣੇ ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ  ਸਿਹਤ ਅਚਾਨਕ ਖਰਾਬ ਹੋ ਗਈ। ਜਿਸ ਕਾਰਣ 50 ਦੇ ਕਰੀਬ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਕੂਲ ਵਿਚ ਖਾਣਾ ਖਾਣ ਤੋਂ ਬਾਅਦ ਬੱਚੇ ਬੀਮਾਰ ਹੋ ਗਏ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

ਵੇਖੋ ਵੀਡੀਓ

https://www.facebook.com/punjabibulletin/videos/1554799315258684

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੀ ਸਿਹਤ ਦਾ ਜਾਇਜ਼ਾ ਲੈਣ ਲਈ ਹਸਪਤਾਲ ਪਹੁੰਚੇ ਗਏ। ਇਸ ‘ਤੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਮੰਤਰੀ ਹਰਜੋਤ ਸਿੰਘ ਨੇ ਲਿਖਿਆ ਕਿ ਸੰਗਰੂਰ ਪਹੁੰਚ ਕੇ ਸਿਵਲ ਹਸਪਤਾਲ ਸੰਗਰੂਰ ਵਿਖੇ ਬੀਮਾਰ ਵਿਦਿਆਰਥੀਆਂ ਨੂੰ ਮਿਲੇ, ਵਿਦਿਆਰਥੀ ਹੁਣ ਤੇਜ਼ੀ ਨਾਲ ਠੀਕ ਹੋ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਚਿੰਤਾ ਦੀ ਸ਼ਿਕਾਇਤ ਕਰ ਰਹੇ ਹਨ।

ਵੇਖੋ ਵੀਡੀਓ 

https://www.facebook.com/punjabibulletin/videos/214134058393233

ਉਨ੍ਹਾਂ ਕਿਹਾ ਕਿ ਠੇਕੇਦਾਰ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਮੈੱਸ ਇੰਚਾਰਜ ਸਮੇਤ ਆਈਪੀਸੀ ਦੀ ਧਾਰਾ 307 ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਸਬੰਧਤ ਪ੍ਰਿੰਸੀਪਲ ਨੂੰ ਵੀ ਮੁਅੱਤਲ ਕੀਤਾ ਜਾ ਰਿਹਾ ਹੈ। ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਹਰ ਮੈਰੀਟੋਰੀਅਸ ਸਕੂਲ ‘ਤੇ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਫੀਡਬੈਕ ਫਾਰਮ ਮੈਰੀਟੋਰੀਅਸ ਸਕੂਲ ਦੇ ਹਰ ਵਿਦਿਆਰਥੀ ਨੂੰ ਭੇਜਿਆ ਜਾ ਰਿਹਾ ਹੈ ਅਤੇ ਮੁੱਖ ਦਫਤਰ ਦੁਆਰਾ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।

ਵੇਖੋ ਵੀਡੀਓ

https://www.facebook.com/punjabibulletin/videos/268658986191677