&NewLine;<p class&equals;"wp-block-paragraph"><strong>ਗੁਰਦਾਸਪੁਰ।<&sol;strong> ਗੁਰਦਾਸਪੁਰ ਵਿਚ ਨਸ਼ੇ ਨੇ ਇਕ ਘਰ ਹੋਰ ਉਜਾੜ ਦਿੱਤਾ। ਨਸ਼ੇ ਦੀ ਪੂਰਤੀ ਲਈ ਨਸ਼ੇ ਦੀ ਗ੍ਰਿਫਤ ਵਿੱਚ ਆਇਆ ਇਕ ਨਸ਼ੇੜੀ ਕਿਸੇ ਵੀ ਹੱਦ ਤਕ ਚਲਾ ਜਾਂਦਾ ਹੈ ਅਤੇ ਆਪਣਿਆਂ ਦਾ ਨੁਕਸਾਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਜਿਹਾ ਹੀ ਇਕ ਮਾਮਲਾ ਜਿਲੇ ਦੇ ਕਸਬਾ ਕਾਦੀਆ ਤੋਂ ਸਾਹਮਣੇ ਆਇਆ ਹੈ&comma; ਜਿਥੇ ਨਸ਼ੇ ਦੇ ਆਦੀ ਇਕ ਪੁੱਤ ਨੇ ਨਸ਼ੇ ਦੀ ਪੂਰਤੀ ਨੂੰ ਲੈ ਕੇ ਆਪਣੀ ਹੀ ਮਾਂ ਕੋਲੋ ਪੈਸੇ ਮੰਗਣ ਦੌਰਾਨ ਝਗੜਾ ਕੀਤਾ। ਮਾਂ ਵਲੋਂ ਪੈਸੇ ਨਾ ਦੇਣ ਕਾਰਨ ਗੁੱਸੇ ਵਿੱਚ ਆਏ ਨਸ਼ੇੜੀ ਪੁੱਤ ਨੇ ਨਸ਼ੇ ਦੀ ਹਾਲਤ ਵਿਚ ਘਰ ਅੰਦਰ ਸਿਲੰਡਰ ਨੂੰ ਅੱਗ ਲਾ ਕੇ ਘਰ ਨੂੰ ਬਲਾਸਟ ਕਰ ਦਿੱਤਾ&comma; ਜਿਸ ਕਾਰਨ ਪੂਰਾ ਘਰ ਸੜ ਕੇ ਸੁਆਹ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੰਝੂ ਭਰੀਆਂ ਅੱਖਾਂ ਨਾਲ ਪੀੜਤ ਮਾਂ ਨੇ ਅਤੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਸਦਾ ਪੁੱਤਰ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਮਾਂ ਕੋਲੋਂ ਪੈਸੇ ਮੰਗਦਾ ਸੀ ਅਤੇ ਪੈਸੇ ਨਾ ਮਿਲਣ ਕਾਰਨ ਆਪਣੀ ਮਾਂ ਨਾਲ ਝਗੜਨ ਲੱਗ ਪਿਆ ਅਤੇ ਇਸੇ ਗੱਲ ਤੋਂ ਦੁਖੀ ਮਾਂ ਨਜ਼ਦੀਕ ਰਹਿੰਦੇ ਆਪਣੇ ਰਿਸ਼ਤੇਦਾਰਾਂ ਕੋਲ ਚਲੇ ਗਈ ਅਤੇ ਪਿੱਛੋਂ ਗੁੱਸੇ ਵਿਚ ਆਏ ਨਸ਼ੇੜੀ ਪੁੱਤਰ ਨੇ ਆਪਣੇ ਹੀ ਘਰ ਅੰਦਰ ਗੈਸ ਸਿਲੰਡਰ ਨੂੰ ਅੱਗ ਲਗਾ ਕੇ ਘਰ ਨੂੰ ਬਲਾਸਟ ਕਰਕੇ ਸਾੜ ਦਿੱਤਾ। ਘਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਿਆ। ਇਥੋਂ ਤਕ ਕੇ ਘਰ ਅੰਦਰ ਪਿਆ ਸਾਰਾ ਸਮਾਨ ਵੀ ਸੜ ਕੇ ਸਵਾਹ ਹੋ ਗਿਆ। ਪੀੜਤ ਪਰਿਵਾਰ ਨੇ ਅਪੀਲ ਕੀਤੀ ਕਿ ਸਰਕਾਰ ਇਨ੍ਹਾਂ ਨਸ਼ਾ ਵੇਚਣ ਵਾਲਿਆਂ ’ਤੇ ਨੁਕੇਲ ਕੱਸੇ ਤਾਂ ਕਿ ਨਸ਼ੇ ਦੀ ਗ੍ਰਿਫਤ ਵਿਚੋਂ ਨੌਜਵਾਨੀ ਨੂੰ ਬਚਾਇਆ ਜਾ ਸਕੇ। ਓਧਰ ਪੁਲਿਸ ਵਲੋਂ ਨਸ਼ੇੜੀ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;