ਚੰਡੀਗੜ੍ਹ 2 ਜਨਵਰੀ | ਪੰਜਾਬ ਭਰ ‘ਚ ਪੈਟਰੋਲ-ਡੀਜ਼ਲ ਦੀ ਕਿੱਲਤ ਤੋਂ ਬਾਅਦ ਹੁਣ ਘਰੇਲੂ ਅਤੇ ਕਮਰਸ਼ੀਅਲ ਗੈਸ ਦੀ ਸਪਲਾਈ ਨੂੰ ਲੈ ਕੇ ਹਾਹਾਕਾਰ ਮਚਣੀ ਸ਼ੁਰੂ ਹੋ ਗਈ ਹੈ। ਦਰਅਸਲ ਗੈਸ ਕੰਪਨੀਆਂ ਨੂੰ ਰਿਫਾਈਨਰੀ ਤੋਂ ਸਪਲਾਈ ਨਾ ਮਿਲਣ ਕਾਰਨ ਏਜੰਸੀਆਂ ਦੇ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਸਵੇਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਸੂਬੇ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਚੁੱਕਾ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਹਾਲ ਹੀ ’ਚ ਬ੍ਰਿਟਿਸ਼ ਇੰਡੀਅਨ ਪੈਨਲ ਕੋਡ ਨੂੰ ਭਾਰਤੀ ਸਜ਼ਾ ਜ਼ਾਫਤਾ ’ਚ ਬਦਲਦੇ ਹੋਏ ਕਾਨੂੰਨ ’ਚ ਕਈ ਸਖ਼ਤ ਬਦਲਾਅ ਕੀਤੇ ਹਨ। ਉਨ੍ਹਾਂ ’ਚ ਇਕ ਮੁੱਖ ਬਦਲਾਅ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਨਾਲ ਸਬੰਧਤ ਹੈ। ਦੇਸ਼ ’ਚ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦਾ ਅੰਕੜਾ 5 ਲੱਖ ਨੂੰ ਪਾਰ ਕਰ ਗਿਆ ਹੈ।
ਇਸ ਲਈ ਹੁਣ ‘ਹਿੱਟ ਐਂਡ ਰਨ’ ਕੇਸਾਂ ’ਚ ਸਜ਼ਾ ਦੀ ਵਿਵਸਥਾ ਨੂੰ 2 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤਾ ਹੈ। ਇਸ ਦੇ ਵਿਰੋਧ ਵਿਚ ਦੇਸ਼ ਭਰ ਦੀਆਂ ਟਰਾਂਸਪੋਰਟ ਜਥੇਬੰਦੀਆਂ ਨੇ ਹੜਤਾਲ ਕਰ ਦਿੱਤੀ ਹੈ।