ਮਾਨਸਾ | ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਚੋਣ ਅਖਾੜਾ ਭਖਦਾ ਨਜ਼ਰ ਆ ਰਿਹਾ ਹੈ। ਸਿਆਸੀ ਪਾਰਟੀਆਂ ਸੱਤਾ ‘ਚ ਆਉਣ ਲਈ ਰਣਨੀਤੀ ਉਲੀਕ ਰਹੀਆਂ ਹਨ, ਜਿਸ ਦੇ ਤਹਿਤ ਪਾਰਟੀਆਂ ‘ਚ ਪ੍ਰਸਿੱਧ ਸ਼ਖਸੀਅਤਾਂ ਨੂੰ ਚੋਣ ਮੈਦਾਨ ‘ਚ ਉਤਾਰਨ ਦਾ ਟ੍ਰੈਂਡ ਚੱਲ ਪਿਆ ਹੈ।
ਹੁਣ ਸੂਤਰਾਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਸਿੱਧ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੀ ਚੋਣ ਮੈਦਾਨ ਵਿੱਚ ਉੱਤਰਨ ਲਈ ਤਿਆਰ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲੜ ਸਕਦਾ ਹੈ।
ਹਾਲ ਹੀ ‘ਚ ਮੂਸੇਵਾਲਾ ਬਾਰੇ ਅਫ਼ਵਾਹਾਂ ਉੱਡਣ ਲੱਗੀਆਂ ਸਨ ਕਿ ਉਹ ਵਿਧਾਨ ਸਭਾ ਚੋਣਾਂ ਲਈ ਕਿਸੇ ਸਿਆਸੀ ਪਾਰਟੀ ਦਾ ਚਿਹਰਾ ਬਣ ਸਕਦਾ ਹੈ ਪਰ ਉਨ੍ਹਾਂ ਦੇ ਕਰੀਬੀਆਂ ਨੇ ਕਨਫਰਮ ਕਰਕੇ ਇਨ੍ਹਾਂ ਅਫ਼ਵਾਹਾਂ ‘ਤੇ ਵਿਰਾਮ ਲਗਾ ਦਿੱਤਾ ਹੈ।
ਵੇਖੋ ਸਿੱਧੂ ਮੂਸੇਵਾਲਾ ਦੇ ਕੁਝ ਫੇਮਸ ਗੀਤ
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ