ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ‘ਸ਼੍ਰੋਅਦ’ ‘ਚ ਅਸਤੀਫਿਆਂ ਲੱਗੀ ਹੌੜ, ਹੁਣ ਇਸ ਆਗੂ ਨੇ ਦਿੱਤਾ ਅਸਤੀਫਾ

0
558

ਫਰੀਦਕੋਟ, 19 ਨਵੰਬਰ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੀ ਹੌੜ ਲੱਗੀ ਹੋਈ ਹੈ। ਫਰੀਦਕੋਟ ਵਿਚ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜਦਿਆਂ ਉਨ੍ਹਾਂ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦਾ ਓਐਸਡੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਵੀ ਤਰਕਸੰਗਤ ਨਹੀਂ ਹੈ।

ਸੰਦੀਪ ਸਿੰਘ ਸੰਨੀ ਬਰਾੜ ਲੰਬੇ ਸਮੇਂ ਤੋਂ ਫਰੀਦਕੋਟ ਦੀ ਰਾਜਨੀਤੀ ਵਿਚ ਸਰਗਰਮ ਹਨ। ਉਨ੍ਹਾਂ ਨੇ ਲੰਮਾ ਸਮਾਂ ਕਾਂਗਰਸ ਪਾਰਟੀ ਲਈ ਕੰਮ ਕੀਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ। ਕੈਪਟਨ ਅਮਰਿੰਦਰ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਵੀ ਓ.ਐਸ.ਡੀ. ਰਹੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)