ਚੰਡੀਗੜ੍ਹ | ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸਰਗਰਮ ਹੋ ਗਏ ਹਨ।
ਇਸ ਮਾਮਲੇ ‘ਚ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੇ ਨਾਲ 20-25 ਲੋਕਾਂ ਦਾ ਵਫ਼ਦ ਵੀ ਜਾਵੇਗਾ।
ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਤਾਂ ਕੀਤਾ ਪਰ ਕਿਹਾ ਕਿ ਨਾਂ ਅਤੇ ਚੋਣ ਨਿਸ਼ਾਨ ਬਾਰੇ ਬਾਅਦ ਵਿੱਚ ਪਤਾ ਲੱਗੇਗਾ।
ਉਨ੍ਹਾਂ ਕਿਹਾ ਕਿ ਇਸ ਦੇ ਲਈ ਉਨ੍ਹਾਂ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਹੈ ਤੇ ਇਸ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਸੀਂ ਨਾਂ ਅਤੇ ਚੋਣ ਨਿਸ਼ਾਨ ਬਾਰੇ ਦੱਸਾਂਗੇ। ਮੇਰਾ ਵਕੀਲ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਲਈ ਅਸੀਂ ਦੂਜੀਆਂ ਪਾਰਟੀਆਂ ਨਾਲ ਗਠਜੋੜ ਕਰਾਂਗੇ ਜਾਂ ਆਪਣੀ ਪਾਰਟੀ ਦੇ ਆਧਾਰ ‘ਤੇ ਹੀ ਲੜਾਂਗੇ। ਨਵਜੋਤ ਸਿੰਘ ਸਿੱਧੂ ਨੇ ਜਿਥੋਂ ਚੋਣਾਂ ਲੜੀਆਂ ਹਨ, ਅਸੀਂ ਉਨ੍ਹਾਂ ਦੇ ਖਿਲਾਫ ਹੀ ਲੜਾਂਗੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਪੰਜਾਬ ਦੇ ਆਗੂਆਂ ਨੂੰ ਫੋਨ ਕਰਕੇ ਮਿਲ ਰਹੇ ਹਨ, ਉਸ ਤੋਂ ਸਾਫ਼ ਹੈ ਕਿ ਉਹ ਘਬਰਾਏ ਹੋਏ ਹਨ। ਸਿੱਧੂ ਦੇ ਮੈਦਾਨ ਵਿੱਚ ਆਉਣ ਤੋਂ ਬਾਅਦ ਕਾਂਗਰਸ ਦੀ ਲੋਕਪ੍ਰਿਅਤਾ ਵਿੱਚ ਗਿਰਾਵਟ ਆਈ ਹੈ।
ਕੱਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਇਸ ਦੇ ਨਾਲ ਹੀ ਕੈਪਟਨ ਨੇ ਕੇਂਦਰੀ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀਆਂ ਪਹਿਲਕਦਮੀਆਂ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ