ਗ੍ਰਿਫਤਾਰੀ ਪਿੱਛੋਂ ਅੰਮ੍ਰਿਤਪਾਲ ਸਿੰਘ ਦੇ ਚਾਚੇ ‘ਤੇ ਵੀ ਲੱਗੀ NSA, ਭੇਜਿਆ ਅਸਾਮ ਜੇਲ

0
398

 ਚੰਡੀਗੜ੍ਹ/ਅੰਮ੍ਰਿਤਸਰ| ਅੰਮ੍ਰਿਤਪਾਲ ਮਾਮਲੇ ਵਿਚ ਮੰਤਰੀ ਬਾਜੇਕੇ ਉਤੇ NSA ਲੱਗਣ ਤੋਂ ਬਾਅਦ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਉਤੇ ਵੀ NSA ਲਗਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਚਾਚੇ ਨੂੰ ਅਸਾਮ ਜੇਲ੍ਹ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਦੇ ਚਾਚੇ ਤੋਂ ਸਿਰੰਡਰ ਕਰਨ ਸਮੇਂ ਹਥਿਆਰ ਤੇ ਕੈਸ਼ ਮਿਲਿਆ

ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਨੇ ਸਿਰੰਡਰ ਕਰ ਦਿੱਤਾ ਸੀ, ਜਿਸ ਦੀ ਹੁਣ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਦੇ ਆਤਮ-ਸਮਰਪਣ ਕਰਨ ਮਗਰੋਂ ਪੁਲਿਸ ਨੇ ਉਸਨੂੰ ਹਿਰਾਸਤ ਵਿਚ ਲੈ ਲਿਆ ਹੈ। ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਸਬੰਧੀ ਦੇਰ ਰਾਤ ਇਕ ਮੁਹਿੰਮ ਚਲਾਈ ਗਈ ਸੀ, ਜਿਸ ਦੇ ਚਲਦੇ ਮਹਿਤਪੁਰ ਇਲਾਕੇ ਤੋਂ ਗੱਡੀ ਅਤੇ ਉਨ੍ਹਾਂ ਦੋਹਾਂ ਨੂੰ ਗ੍ਰਿਫਤ ਵਿਚ ਲਿਆ ਗਿਆ ਸੀ।

ਪੁਲਿਸ ਵਲੋਂ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਗ੍ਰਿਫਤ ਵਿਚੋਂ ਬਾਹਰ ਹੈ ਪਰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵਲੋਂ ਉਸ ਦੀ ਭਾਲ ਵਿਚ ਤੀਜੇ ਦਿਨ ਵੀ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।