ਜਲੰਧਰ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਆਪਣੀਆਂ ਕੀਮਤੀ ਜਾਨਾਂ ਬਚਾਉਣ ਲਈ ਕੋਵਿਡ ਸਾਵਧਾਨੀਆਂ ਅਤੇ ਪ੍ਰੋਟੋਕਾਲਜ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੇ ਮਾਮਲਿਆਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਲੋਕਾਂ ਨੂੰ ਵਾਇਰਸ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਇਸ ਸਮੇਂ ਲੋਕਾਂ ਨੂੰ ਕੋਵਿਡ 19 ਮਹਾਂਮਾਰੀ ਨੂੰ ਫੈਲਣ ਦੀ ਰੋਕਣ ਲਈ ਆਤਮ ਸੰਜਮ ਦੀ ਵਰਤੋਂ ਕਰਨੀ ਚਾਹੀਦੀ ਹੈ। ਪੁਲਿਸ ਵੱਲੋਂ ਲਾਜ਼ਮੀ ਕੋਵਿਡ ਪ੍ਰੋਟੋਕਾਲਜ਼ ਨੂੰ ਲਾਗੂ ਕਰਨ ਲਈ ਆਪਣਾ ਫਰਜ਼ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਪਰ ਲੋਕਾਂ ਨੂੰ ਵੀ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਸਵੈਇੱਛਤ ਤੌਰ ‘ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਨੂੰ ਹੋਰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤੇ ਮਾਸਕ ਪਹਿਨਣਾ ਚਾਹੀਦਾ ਹੈ ਅਤੇ ਜਨਤਕ ਥਾਵਾਂ ‘ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।
(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )