ਜਲੰਧਰ | ਇਥੋਂ ਦੇ ਨਿੱਜੀ ਹਸਪਤਾਲ ਵਿਚ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ। ਪਰਿਵਾਰ ਨੇ ਸੂਦ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਤੇ ਹਸਪਤਾਲ ਦੇ ਬਾਹਰ ਹੀ ਸਸਕਾਰ ਕਰਨ ਦੀ ਮੰਗ ਕਰ ਰਹੇ ਹਨ।
ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਰੀਜ਼ ਦਾ ਸੂਦ ਹਸਪਤਾਲ ਵਿਚ ਹਰਨੀਆ ਦਾ ਇਲਾਜ ਚੱਲ ਰਿਹਾ ਸੀ, ਹਸਪਤਾਲ ਵਾਲਿਆਂ ਨੇ ਕੈਪੀਟਲ ਹਸਪਤਾਲ ਰੈਫਰ ਕਰ ਦਿੱਤਾ ਸੀ, ਜਿਥੇ ਮਰੀਜ਼ ਦੀ ਮੌਤ ਹੋ ਗਈ।
ਪਰਿਵਾਰ ਨੇ ਸੜਕ ਜਾਮ ਕਰ ਦਿੱਤੀ ਹੈ ਤੇ ਹੰਗਾਮਾ ਹੋ ਰਿਹਾ ਹੈ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਹਸਪਤਾਲ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਲਾਇਸੈਂਸ ਵੀ ਰੱਦ ਹੋਣਾ ਚਾਹੀਦਾ ਹੈ।