ਨੈਸ਼ਨਲ ਡੈਕਸ,10 ਫਰਵਰੀ| ਅਰਵਿੰਦ ਕੇਜਰੀਵਾਲ ਨੇ ਇਹ ਮੀਟਿੰਗ ਕਾਂਗਰਸ ਨੇਤਾ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਦਾਅਵੇ ਤੋਂ ਬਾਅਦ ਬੁਲਾਈ ਹੈ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਆਪ ਦੇ 20 ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨ।ਉਹਨਾਂ ਨੇ ਕਿਹਾ ਕਿ ਦਿੱਲੀ ਚੋਣਾਂ ਵਿਚ ਹਾਰ ਮਗਰੋਂ ਆਮ ਆਦਮੀ ਪਾਰਟੀ ਦੀ ਨਜ਼ਰ ਪੰਜਾਬ ‘ਤੇ ਹੈ। ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਹੈ। ਇਹ ਬੈਠਕ ਦਿੱਲੀ ਦੇ ਕਪੂਰਥਲਾ ਹਾਊਸ ‘ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਹੋਵੇਗੀ।
ਕੇਜਰੀਵਾਲ ਵੱਲੋਂ ਇਹ ਮੀਟਿੰਗ ਸਵੇਰੇ 11 ਵਜੇ ਬੁਲਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬੈਠਕ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਮੁਤਾਬਕ ਮੀਟਿੰਗ ‘ਚ ਪੰਜਾਬ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ । ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਕੇ ਦਿੱਲੀ ਵਿਚ ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਹਾਰ ਗਈ ਹੈ। ਆਮ ਆਦਮੀ ਪਾਰਟੀ ਨੂੰ 22 ਸੀਟਾਂ ਮਿਲੀਆਂ ਹਨ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ। ਦਿੱਲੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਹੁਣ ਕੇਜਰੀਵਾਲ ਆਪਣਾ ਦੀ ਨਜ਼ਰ
ਪੰਜਾਬ ‘ਤੇ ਹੈ ਤੇ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਕਈ ਵਿਧਾਇਕ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਵਿੱਚ ਡੇਰੇ ਲਾਏ ਹੋਏ ਸਨ। ਉਹ 9 ਫਰਵਰੀ ਨੂੰ ਪੰਜਾਬ ਪਹੁੰਚਿਆ। ਇਸ ਤੋਂ ਤੁਰੰਤ ਬਾਅਦ ਸੋਮਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ 13 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ। ਦੱਸ ਦੇਈਏ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਪੰਜਾਬ ਵਿੱਚ ਇਹ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ, ਜੋ 6 ਫਰਵਰੀ ਨੂੰ ਹੋਣੀ ਸੀ, ਪਰ ਬਾਅਦ ਵਿੱਚ ਇਸ ਨੂੰ 10 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਦਿੱਲੀ ਚੋਣਾਂ ਵਿੱਚ ਨਿਰਾਸ਼ਾਜਨਕ ਪ੍ਰਦਰਸ਼ਨ ਆਮ ਆਦਮੀ ਪਾਰਟੀ ਨੂੰ 70 ਫੀਸਦੀ ਵੋਟਾਂ ਮਿਲੀਆਂ ਤੋਂ ਬਾਅਦ ‘ਆਪ’ ਦੀ ਸਿਖਰਲੀ ਲੀਡਰਸ਼ਿਪ ਦਾ ਧਿਆਨ ਪੰਜਾਬ ਵੱਲ ਹੋ ਗਿਆ ਹੈ, ਜੋ ਹੁਣ ਇੱਕੋ ਇੱਕ ਅਜਿਹਾ ਸੂਬਾ ਹੈ ਜਿੱਥੇ ਪਾਰਟੀ ਦੀ ਸਰਕਾਰ ਹੈ।