ਘਰ ‘ਤੇ ED ਦੀ ਕਾਰਵਾਈ ਤੋਂ ਬਾਅਦ ਆਪ ਸਾਂਸਦ ਦਾ ਰਿਕੈਸ਼ਨ, ਟਵੀਟ ਕਰ ਕਹੀ ਇਹ ਗੱਲ

0
209

ਲੁਧਿਆਣਾ, 7 ਅਕਤੂਬਰ | ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ਮੀਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ, ਜਿਸ ਵਿਚ ਆਰ.ਆਈ.ਪੀ.ਪੀ.ਐਸ. ਦੇ ਪ੍ਰਦੀਪ ਅਗਰਵਾਲ, ਚੰਦਰ ਅਗਰਵਾਲ ਅਤੇ ਹੇਮੰਤ ਸੂਦ ਸਮੇਤ ਹੋਰ ਥਾਵਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ 15 ਥਾਵਾਂ ‘ਤੇ ਸਰਚ ਆਪਰੇਸ਼ਨ ਚੱਲ ਰਿਹਾ ਹੈ, ਜਿਸ ਵਿਚ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਸ਼ਾਮਲ ਹਨ। ਵਿਭਾਗੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਰਾਣੇ ਪ੍ਰਾਪਰਟੀ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ, ਪਤਾ ਲੱਗਾ ਹੈ ਕਿ ਕਰੋਨਾ ਦੌਰਾਨ ਸਜੀਵ ਅਰੋੜਾ ਖਿਲਾਫ ਜਾਇਦਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੇ ਮੱਦੇਨਜ਼ਰ ਜਾਂਚ ਚੱਲ ਰਹੀ ਹੈ। ਇਸ ਦੌਰਾਨ ਸੰਜੀਵ ਅਰੋੜਾ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣ।