ਕ.ਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ 6ਵਾਂ ਗੀਤ ‘ਡਰਿੱਪੀ’ ਰਿਲੀਜ਼, 5 ਘੰਟਿਆਂ ‘ਚ ਹੀ ਮਿਲੇ 2 ਮਿਲੀਅਨ ਵਿਊਜ਼

0
2714

ਮਾਨਸਾ, 2 ਫਰਵਰੀ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਅੱਜ ਰਿਲੀਜ਼ ਹੋ ਗਿਆ ਹੈ। ਮਈ 2022 ਵਿਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ 6ਵਾਂ ਗੀਤ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਫੈਨਜ਼ ਉਡੀਕ ਕਰ ਰਹੇ ਸਨ। ਗੀਤ ਨੂੰ ਰਿਲੀਜ਼ ਹੋਣ ਦੇ ਇਕ ਘੰਟੇ ਬਾਅਦ ਹੀ 9.73 ਲੱਖ ਤੋਂ ਵੱਧ ਲੋਕਾਂ ਨੇ ਦੇਖ ਲਿਆ।

ਇਸ ਦੇ ਨਾਲ ਹੀ ਲਗਭਗ 6.50 ਲੱਖ ਲੋਕਾਂ ਨੇ ਇਸ ਨੂੰ ਪਸੰਦ ਵੀ ਕਰ ਲਿਆ ਹੈ। ਇਕ ਲੱਖ 40 ਹਜ਼ਾਰ ਤੋਂ ਵੱਧ ਲੋਕਾਂ ਨੇ ਕੁਮੈਂਟ ਕੀਤਾ ਹੈ। ਗੀਤ ਨੂੰ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ। ਦੋਵਾਂ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

Drippy' song by Late Sidhu Moose Wala out now! You don't want to miss out

ਇਹ ਗੀਤ 3.17 ਮਿੰਟ ਦਾ ਹੈ, ਜਿਸ ‘ਚ ਮੂਸੇਵਾਲਾ ਦੇ ਨਾਲ-ਨਾਲ ਰੈਪਰ Mxrci ਦਾ ਰੈਪ ਵੀ ਸ਼ਾਮਲ ਹੈ। ਵੀਡੀਓ ਪੂਰੇ ਗਾਣੇ ਵਿਚ ਐਨੀਮੇਸ਼ਨ ਨਾਲ ਹੈ। ਇਸ ਦੇ ਨਾਲ ਹੀ ਆਪਣੇ ਬੇਟੇ ਦੇ ਨਵੇਂ ਗੀਤ ਨੂੰ ਭਰਪੂਰ ਪਿਆਰ ਮਿਲ ਰਿਹਾ ਦੇਖ ਕੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਵੇਖੋ ਵੀਡੀਓ

ਇਹ ਗੀਤ ਅੱਜ ਸਵੇਰੇ ਕਰੀਬ 10 ਵਜੇ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ। ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਇਸ ਸਬੰਧੀ ਸਟੋਰੀ ਵੀ ਸ਼ੇਅਰ ਕੀਤੀ। ਤੁਹਾਨੂੰ ਦੱਸ ਦਈਏ ਕਿ ਇਹ ਗੀਤ ਸਵੇਰੇ 11 ਵਜੇ ਯੂਟਿਊਬ ‘ਤੇ 5ਵੇਂ ਨੰਬਰ ‘ਤੇ ਟਰੈਂਡ ਕਰ ਰਿਹਾ ਸੀ। ਪੂਰਾ ਗੀਤ ਰੈਪ ਵਾਂਗ ਗਾਇਆ ਗਿਆ ਹੈ। ਪਿਤਾ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਇਕ ਪੋਸਟਰ ਸਾਂਝਾ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਕਤ ਗੀਤ ਅੱਜ ਰਿਲੀਜ਼ ਕੀਤਾ ਜਾਵੇਗਾ।

ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦਾ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਜ਼ਿਊਂਦਾ ਹੈ। ਇਹ ਨਵਾਂ ਗੀਤ ਸਿੱਧੂ ਵੱਲੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਤੋਹਫਾ ਹੈ। ਇਸ ਤੋਂ ਪਹਿਲਾਂ ਚੋਰਨੀ, ਐਸਵਾਈਐਲ, ਵਾਚ ਆਊਟ, ਮੇਰਾ ਨਾਮ ਅਤੇ ਵਾਰ ਰਿਲੀਜ਼ ਹੋ ਚੁੱਕੇ ਹਨ। ਵਾਚ ਆਊਟ ਸੌਂਗ ਨੂੰ 31 ਮਿਲੀਅਨ, ਚੋਰਨੀ ਨੂੰ 62 ਮਿਲੀਅਨ, ਮੇਰਾ ਨਾਮ 71 ਮਿਲੀਅਨ ਅਤੇ ਵਾਰ ਨੂੰ 54 ਮਿਲੀਅਨ ਲੋਕਾਂ ਦੁਆਰਾ ਦੇਖਿਆ ਗਿਆ।