<p><strong>ਚੰਡੀਗੜ੍ਹ&comma; 6 ਦਸੰਬਰ &vert;<&sol;strong> ਪੰਜਾਬ ਦੇ ਪ੍ਰਿੰਸੀਪਲਾਂ ਦੀ ਕੌਮਾਂਤਰੀ ਵਿਦਿਅਕ ਫੇਰੀ ਤੋਂ ਬਾਅਦ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਵਿਦਿਆਰਥਣਾਂ ਦੀ ਜਾਪਾਨ ਫੇਰੀ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ 11ਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਮੈਰਿਟ ਦੇ ਆਧਾਰ ’ਤੇ ਜਾਪਾਨ-ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਾਸਤੇ ਚੁਣਿਆ ਗਿਆ ਹੈ। ਇਹ ਵਿਦਿਆਰਥਣਾਂ ਇਸ ਵੇਲੇ ਸਾਇੰਸ ਗਰੁੱਪ ਦੀ ਪੜ੍ਹਾਈ ਕਰ ਰਹੀਆਂ ਹਨ ਤੇ ਜਾਪਾਨ ਵਿਖੇ 10 ਤੋਂ 16 ਦਸੰਬਰ ਤਕ ਸਿਖਲਾਈ ਪ੍ਰੋਗਰਾਮ &OpenCurlyQuote;ਚ ਹਿੱਸਾ ਲੈਣਗੀਆਂ।<&sol;p>&NewLine;<p>ਪੰਜਾਬ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ &lpar;SCERT&rpar; ਨੇ ਇਕ ਪੱਤਰ ਜਾਰੀ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ&comma; ਫਿਰੋਜ਼ਪੁਰ&comma; ਕਪੂਰਥਲਾ&comma; ਜਲੰਧਰ&comma; ਬਠਿੰਡਾ&comma; ਸੰਗਰੂਰ ਤੇ ਮਾਨਸਾ ਨੂੰ ਸੂਚਿਤ ਕੀਤਾ ਹੈ ਕਿ ਇਹ ਵਿਦਿਆਰਥਣਾਂ 8 ਦਸੰਬਰ 2023 ਨੂੰ NCERT ਕੈਂਪਸ ਨਵੀਂ ਦਿੱਲੀ ਵਿਖੇ ਓਰੀਐਂਟਟੇਸ਼ਨ ’ਚ ਭਾਗ ਲੈਣਗੀਆਂ। ਇਸ ਸਾਲ ਗਿਣਤੀ ’ਚ 4 ਗੁਣਾ ਵਾਧਾ ਹੋਇਆ ਹੈ ਜਿਸ ਦਾ ਖ਼ਰਚਾ ਵੀ ਸਰਕਾਰ ਕਰ ਰਹੀ ਹੈ।<&sol;p>&NewLine;<p>ਸਰਕਾਰ ਨੇ ਦਸਵੀਂ ਜਮਾਤ ਵਿਚ 99&period;38 ਫ਼ੀਸਦੀ ਅੰਕਾਂ ਤੋਂ ਲੈ ਕੇ 97&period;23 ਫ਼ੀਸਦੀ ਅੰਕਾਂ ਵਾਲੀਆਂ ਕੁੜੀਆਂ ਨੂੰ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਚੁਣਿਆ ਹੈ। ਇਨ੍ਹਾਂ ਵਿਚੋਂ ਹਰਮਨਦੀਪ ਕੌਰ ਸਰਕਾਰੀ ਹਾਈ ਸਕੂਲ ਮੰਧਲ ਮਾਨਸਾ ਜਿਸ ਦੇ ਦਸਵੀਂ ਜਮਾਤ ਵਿਚ 99&period;38 ਫ਼ੀਸਦ ਅੰਕ ਸਨ&comma; ਤੋਂ ਇਲਾਵਾ ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ 99&period;08 ਫ਼ੀਸਦ&comma; ਸੰਜਨਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ 98&period;92 ਫ਼ੀਸਦੀ&comma; ਸਪਨਾ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਫ਼ਾਜ਼ਿਲਕਾ 98&period;46 ਫ਼ੀਸਦੀ&comma; ਨਿਸ਼ਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਖੇੜਾਦੋਨਾ ਕਪੂਰਥਲਾ 98&period;46&comma; ਗੁਰਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ 97&period;23&comma; ਦੀਪਿਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ 98&period;46&comma; ਖ਼ਵਾਇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਜਲੰਧਰ 98&period;46 ਨੂੰ ਜਪਾਨ ਫੇਰੀ ਲਈ ਚੁਣਿਆ ਗਿਆ ਹੈ। ਵਿਦਿਆਰਥਣਾਂ ਦੇ ਖਾਣ-ਪੀਣ ਦਾ ਵੀ ਵਿਭਾਗ ਨੇ ਪੂਰਾ ਧਿਆਨ ਰੱਖਿਆ ਹੈ ਤੇ ਹਦਾਇਤ ਕੀਤੀ ਹੈ।<&sol;p>&NewLine;<p>ਦੱਸ ਦਈਏ ਕਿ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਵੱਲੋਂ ਸਾਇੰਸ ਵਿਸ਼ੇ ਵਿਚ ਆਹਲਾ ਕਮਾਨ ਹਾਸਲ ਵਿਦਿਆਰਥਣਾਂ ਨੂੰ ਭਵਿੱਖ ਦੇ ਵਿਗਿਆਨੀ ਬਣਾਉਣ ਲਈ &OpenCurlyQuote;ਸਕੂਰਾ’ ਐਕਸਚੇਂਜ ਪ੍ਰੋਗਰਾਮ ਤਹਿਤ ਜਾਪਾਨ ਭੇਜਿਆ ਜਾਂਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;