ਚੰਡੀਗੜ੍ਹ, 16 ਅਕਤੂਬਰ | ਐਤਵਾਰ ਤੇ ਸੋਮਵਾਰ ਨੂੰ ਪਏ ਮੀਂਹ ਨਾਲ ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਠੰਡ ਨੇ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ, ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿਚ ਮੀਂਹ ਪੈ ਰਿਹਾ ਹੈ। ਪੰਜਾਬ ‘ਚ ਕਈ ਥਾਵਾਂ ‘ਤੇ ਬਾਰਿਸ਼ ਦੇ ਨਾਲ ਗੜੇਮਾਰੀ ਵੀ ਹੋਈ ਹੈ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਤੇਜ਼ ਮੀਂਹ ਪੈ ਰਿਹਾ ਹੈ।
ਵੈਸਟਰਨ ਡਿਸਟਰਬੈਂਸ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਵਿਚ ਮੌਸਮ ਵਿਚ ਬਦਲਾਅ ਆਇਆ ਹੈ। ਸੋਮਵਾਰ ਸਵੇਰੇ ਤੋਂ ਹੀ ਬੱਦਲਵਾਈ ਹੋ ਰਹੀ ਹੈ। ਪੰਜਾਬ ਭਰ ਵਿਚ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਵਿਚ ਓਰੇਂਜ ਅਲਰਟ ਜਾਰੀ ਕੀਤਾ ਹੈ। ਇਥੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।