ਕੇਂਦਰ ਨਾਲ ਤੀਜੀ ਮੀਟਿੰਗ ਬੇਸਿਟੀ ਰਹਿਣ ਤੋਂ ਬਾਅਦ ਕਿਸਾਨਾਂ ਨੇ ਚੁਫੇਰਿਓਂ ਘੇਰੀ ਦਿੱਲੀ

0
1732

ਨਵੀਂ ਦਿੱਲੀ: ਕਿਸਾਨਾਂ ਨੇ ਸੰਘਰਸ਼ ਦੇ 7ਵੇਂ ਦਿਨ ਹੀ ਦਿੱਲੀ ਦੇ ਨੱਕ ‘ਚ ਦਮ ਲਿਆ ਦਿੱਤਾ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਅਸਫਲ ਰਹਿਣ ਤੋਂ ਬਾਅਦ ਅੱਜ ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਓਂ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ।

ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਮੁੱਖ ਮਾਰਗਾਂ ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ, ਇਸ ਨਾਲ ਯਾਤਰੀਆਂ ਤੇ ਦਿੱਲੀ ਦੇ ਆਮ ਲੋਕਾਂ ਨੂੰ ਬੁੱਧਵਾਰ ਨੂੰ ਲੰਬੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ। ਦਿੱਲੀ ਨੂੰ ਬਾਹਰੋਂ ਸਪਲਾਈ ਵੀ ਰੁਕਦੀ ਜਾ ਰਹੀ ਹੈ ਜਿਸਦੇ ਕਰਕੇ ਦਿੱਲੀ ਵਿੱਚ ਫਲ-ਸਬਜ਼ੀਆਂ ਦੇ ਭਾਅ ਅਸਮਾਨੀਂ ਚੜ੍ਹਨ ਲੱਗੇ ਹਨ। ਹਜ਼ਾਰਾਂ ਕਿਸਾਨਾਂ ਵਲੋਂ ਅੱਜ 7ਵੇਂ ਦਿਨ ਰਾਸ਼ਟਰੀ ਰਾਜਧਾਨੀ ਦੇ ਮੁੱਖ ਐਂਟਰੀ ਪੁਆਇੰਟਾਂ ਨੂੰ ਬੰਦ ਕਰ ਦਿੱਤਾ ਹੈ। ਪੁਲੀਸ ਨੇ ਹਰਿਆਣਾ-ਦਿੱਲੀ ਹੱਦ ਨੂੰ ਸਿੰਘੂ ਤੇ ਟੀਕਰੀ ਤੋਂ ਆਵਾਜਾਈ ਲਈ ਬੰਦ ਰੱਖਿਆ ਹੋਇਆ ਹੈ। ਉੱਤਰ ਪ੍ਰਦੇਸ਼ ਦੀ ਸਰਹੱਦ ਵਾਲੇ ਗਾਜ਼ੀਪੁਰ ਵਿੱਚ ਵੀ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ।

ਕਿਸਾਨਾਂ ਦਾ ਅੰਦੋਲਨ ਲਗਾਤਾਰ ਦਿੱਲੀ ਵਿੱਚ ਜਾਰੀ ਹੈ। ਵੀਰਵਾਰ ਨੂੰ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋਵੇਗੀ ਜਿਸ ਤੋਂ ਬਾਅਦ ਪਤਾ ਲਗੇਗਾ ਕਿ ਕਿਸਾਨੀ ਅੰਦੋਲਨ ਹੋਰ ਕਿੰਨੇ ਦਿਨ ਇਸੇ ਤਰ੍ਹਾਂ ਜਾਰੀ ਰਹੇਗਾ.