ਹਨੂਮਾਨਗੜ੍ਹ/ਰਾਜਸਥਾਨ | ਉੱਤਰ ਪ੍ਰਦੇਸ਼ ਦੇ ਲਖਮੀਪੁਰ ਖੀਰੀ ਤੋਂ ਬਾਅਦ ਹੁਣ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ‘ਚ ਕਿਸਾਨਾਂ ‘ਤੇ ਲਾਠੀਚਾਰਜ ਹੋਇਆ ਹੈ। ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਕਿਸਾਨਾਂ ‘ਤੇ ਪੁਲਿਸ ਨੇ ਅੰਨ੍ਹੇਵਾਹ ਡਾਂਗਾਂ ਵਰ੍ਹਾਈਆਂ।
ਇਸ ਦੌਰਾਨ ਕਈ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਕਿਸਾਨ ਝੋਨੇ ਦੇ ਸਮਰਥਨ ਮੁੱਲ ‘ਤੇ ਖਰੀਦ ਦੀ ਮੰਗ ਕਰ ਰਹੇ ਸਨ। ਪੁਲਿਸ ਨਾਲ ਬਹਿਸ ਤੋਂ ਬਾਅਦ ਇਹ ਝੜਪ ਲਾਠੀਚਾਰਜ ‘ਚ ਬਦਲ ਗਈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ‘ਚ ਇਕ ਵੱਡੀ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਹੁਣ ਉੱਥੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ।