&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ&period;ਆਈ&period;ਜੀ&period; ਆਸ਼ੀਸ਼ ਕਪੂਰ ਪੀ&period;ਪੀ&period;ਐਸ&period; ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁਲਜ਼ਮ ਅਸ਼ੀਸ਼ ਕਪੂਰ ਨੂੰ ਕੇਂਦਰੀ ਜੇਲ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆ ਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਵਿਜੀਲੈਂਸ ਬਿਉਰੋ ਨੂੰ ਅਗਲੀ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ।<ins><&sol;ins><&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਇੱਕ ਵਿਜੀਲੈਂਸ ਪੜਤਾਲ ਉਪਰੰਤ ਮੁਕੱਦਮਾ ਨੰਬਰ 21 ਮਿਤੀ 30-05-2023&comma; ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 &lpar;1&rpar;&lpar;ਬੀ&rpar;&comma; 13&lpar;2&rpar; ਅਤੇ ਆਈ&period;ਪੀ&period;ਸੀ&period; ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਉਰੋ&comma; ਉਡਣ ਦਸਤਾ-1&comma; ਪੰਜਾਬ&comma; ਮੋਹਾਲੀ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨਾਂ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਆਸ਼ੀਸ਼ ਕਪੂਰ ਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਮ ਉਪਰ ਚੈੱਕ ਪੀਰੀਅਡ ਮਿਤੀ 01-08-2017 ਤੋਂ ਮਿਤੀ 31-08-2022 ਦੇ ਅਰਸੇ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਨਾਜਾਇਜ਼ ਢੰਗ ਨਾਲ ਹਾਸਲ ਕੀਤੀਆਂ ਬੇਹਿਸਾਬੀਆਂ ਮਹਿੰਗੀਆਂ ਅਚੱਲ ਜਾਇਦਾਦਾਂ ਮੌਜੂਦ ਹਨ ਜਿਨ੍ਹਾਂ ਦੀ ਬਾਜ਼ਾਰੀ ਕੀਮਤ ਰਜਿਸਟਰਡ ਕੀਮਤ ਨਾਲੋਂ ਕਾਫੀ ਜਿਆਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਜਾਇਦਾਦਾਂ ਵਿੱਚ ਸਾਲ 2020 ਵਿੱਚ ਕੋਨੇ ਵਾਲਾ ਰਿਹਾਇਸ਼ੀ ਪਲਾਟ ਨੰਬਰ 2010&comma; ਰਕਬਾ 507&period;5 ਵਰਗ ਗਜ&comma; ਸੈਕਟਰ-88&comma; ਮੁਹਾਲੀ ਵਿਖੇ 90&comma;16&comma;100 ਰੁਪਏ ਵਿੱਚ ਖਰੀਦਿਆ ਹੈ। ਉਕਤ ਪਲਾਟ ਉਪਰ ਸਾਲ 2020-2022 ਦੌਰਾਨ ਨਵੀਨਤਮ ਸਹੂਲਤਾਂ ਸਮੇਤ ਆਲੀਸ਼ਾਨ ਦੋ ਮੰਜਿਲਾ ਕੋਠੀ ਦੀ ਉਸਾਰੀ ਕੀਤੀ ਜਿਸ ਉਪਰ ਅਨੁਮਾਨਤ ਖਰਚਾ 2&comma;00&comma;00&comma;000 ਰੁਪਏ ਆਇਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਕਤ ਤੋਂ ਇਲਾਵਾ ਆਸ਼ੀਸ਼ ਕਪੂਰ ਵੱਲੋਂ ਪਰਿਵਾਰ ਸਮੇਤ ਵਿਦੇਸ਼ੀ ਦੌਰਿਆਂ ਅਤੇ ਐਸ਼ੋ-ਅਰਾਮ ਦੀ ਜਿੰਦਗੀ ਬਿਤਾਉਣ ਉਪਰ ਲੱਖਾਂ ਰੁਪਏ ਖਰਚ ਕੀਤੇ ਗਏ। ਇਸ ਤੋਂ ਇਲਾਵਾ ਉਕਤ ਚੈੱਕ ਪੀਰੀਅਡ ਦੌਰਾਨ ਆਸ਼ੀਸ਼ ਕਪੂਰ&comma; ਆਸ਼ੀਸ਼ ਕਪੂਰ ਐਂਡ ਸੰਨਜ &lpar;ਐਚ&period;ਯੂ&period;ਐਫ&rpar; ਅਤੇ ਉਸਦੀ ਪਤਨੀ ਕਮਲ ਕਪੂਰ ਦੇ ਨਾਮ ਉਪਰ ਵੱਖ-ਵੱਖ ਬੈਂਕਾਂ ਵਿੱਚ ਤਕਰੀਬਨ 10 ਬੈਂਕ ਖਾਤੇ ਖੁੱਲੇ ਹੋਏ ਹਨ ਜਿਨ੍ਹਾਂ ਵਿੱਚ ਤਕਰੀਬਨ 65&comma;00&comma;000 ਰੁਪਏ ਜਮਾਂ ਹੋਏ ਪਾਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਬਿਉਰੋ ਸਮੇਤ ਕਈ ਰਾਜ ਦੇ ਕਈ ਜਿਲਿਆਂ ਤੇ ਜੇਲ ਵਿਭਾਗ ਪੰਜਾਬ ਵਿੱਚ ਤਾਇਨਾਤ ਰਹੇ ਇਸ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਉਕਤ ਜਾਂਚ ਦੌਰਾਨ ਪ੍ਰਾਪਤ ਸਬੂਤਾਂ ਦੇ ਅਧਾਰ ਉਪਰ ਮੁਕੱਦਮਾ ਦਰਜ ਕਰਨ ਉਪਰੰਤ ਗ੍ਰਿਫਤਾਰੀ ਅਮਲ ਵਿੱਚ ਲਿਆ ਕੇ ਬਿਉਰੋ ਵੱਲੋਂ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;