ਜਲੰਧਰ. ਏਅਰਫੋਰਸ ਦੇ ਵਾਰੰਟ ਅਧਿਕਾਰੀ ਵਲੋਂ ਜਲੰਧਰ ਦੇ ਮਿਲਟਰੀ ਹਸਪਤਾਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਮ੍ਰਿਤਕ ਸੁਖਬੀਰ ਸਿੰਘ ਟੀਬੀ ਦੀ ਬਿਮਾਰੀ ਦਾ ਸ਼ਿਕਾਰ ਸੀ। ਉਹ ਮਾਰਚ ਮਹੀਨੇ ਦੇ ਪਹਿਲੇ ਹਫਤੇ ਤੋਂ ਹਸਪਤਾਲ ਵਿੱਚ ਦਾਖਿਲ ਸੀ। ਉਹ ਆਦਮਪੁਰ ‘ਚ ਏਅਰਫੋਰਸ ਦੇ ਕੁਆਰਟਰ ਵਿੱਚ ਰਹਿੰਦਾ ਸੀ। ਉਹ ਮੂਲ ਰੂਪ ਤੋਂ ਹਰਿਆਣਾ ਦੇ ਰਹਿਣ ਵਾਲਾ ਸੀ।
ਏਸੀਪੀ ਕੈਂਟ ਮੇਜਰ ਸਿੰਘ ਨੇ ਦੱਸਿਆ ਕਿ ਵਾਰੰਟ ਅਧਿਕਾਰੀ ਦੇ ਖੁਦਕੁਸ਼ੀ ਦੀ ਖਬਰ ਮਿਲਦੇ ਹੀ ਉਹ ਥਾਣਾ ਕੈਂਟ ਮੁਖੀ ਰਾਮਪਾਲ ਪੁਲਿਸ ਟੀਮ ਦੇ ਨਾਲ ਮੌਕੇ ‘ਤੇ ਪੁੱਜੇ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਹਸਪਤਾਲ ਦੇ ਸਟਾਫ ਨੇ ਸੁਖਵੀਰ ਸਿੰਘ ਦੀ ਲਾਸ਼ ਪੌੜੀਆਂ ‘ਚ ਲਟਕਦੀ ਦੇਖੀ। ਏਸੀਪੀ ਅਨੁਸਾਰ ਮ੍ਰਿਤਕ ਟੀਬੀ ਦੀ ਬੀਮਾਰੀ ਕਾਰਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਸ ਪ੍ਰੇਸ਼ਾਨੀ ‘ਚ ਉਸਨੇ ਹਸਪਤਾਲ ‘ਚ ਕੱਪੜੇ ਨਾਲ ਫਾਹਾ ਬਣਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।