ਦਿੱਲੀ ‘ਚ ਪ੍ਰਦੂਸ਼ਣ ਕਾਰਨ ਹਵਾ ਹੋਈ ਜ਼ਹਿਰੀਲੀ, AQI 500 ਤੋਂ ਪਾਰ, ਸਾਰੇ ਸਕੂਲ-ਕਾਲਜ ਬੰਦ

0
302

ਨਵੀਂ ਦਿੱਲੀ, 19  ਨਵੰਬਰ | ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਬਹੁਤ ਖਤਰਨਾਕ ਪੱਧਰ ‘ਤੇ ਬਣਿਆ ਹੋਇਆ ਹੈ। ਮੰਗਲਵਾਰ ਸਵੇਰੇ 7 ਵਜੇ ਦਿੱਲੀ ਦੇ ਕਈ ਖੇਤਰਾਂ ਵਿਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 500 ਤੋਂ ਉੱਪਰ ਦਰਜ ਕੀਤਾ ਗਿਆ। ਦਿੱਲੀ ਦੀ ਔਸਤ AQI 494 ਦਰਜ ਕੀਤੀ ਗਈ, ਜੋ ਇਸ ਸੀਜ਼ਨ ਵਿਚ ਸਭ ਤੋਂ ਵੱਧ ਹੈ। ਭਾਵ ਰਾਜਧਾਨੀ ਨੇ ਅੱਜ ਸੀਜ਼ਨ ਦੀ ਸਭ ਤੋਂ ਭੈੜੀ ਹਵਾ ਦਾ ਅਨੁਭਵ ਕੀਤਾ।

ਦਿੱਲੀ-ਐਨਸੀਆਰ ਵਿੱਚ 10ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਪਹਿਲਾਂ ਹੀ ਆਨਲਾਈਨ ਕਰ ਦਿੱਤਾ ਗਿਆ ਸੀ। ਸੋਮਵਾਰ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ 11ਵੀਂ-12ਵੀਂ ਦੀਆਂ ਕਲਾਸਾਂ ਆਨਲਾਈਨ ਚਲਾਉਣ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਨਾਲ ਹੀ ਡੀਯੂ ਅਤੇ ਜੇਐਨਯੂ ਦੇ ਕਾਲਜਾਂ ਵਿਚ ਕਲਾਸਾਂ 4 ਦਿਨਾਂ ਲਈ ਵਰਚੁਅਲ ਮੋਡ ‘ਤੇ ਚੱਲਣਗੀਆਂ।

ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ 18 ਨਵੰਬਰ ਤੋਂ ਦਿੱਲੀ-ਐਨਸੀਆਰ ਵਿਚ ਸੋਧੇ ਹੋਏ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਚੌਥੇ ਪੜਾਅ ਨੂੰ ਲਾਗੂ ਕੀਤਾ ਹੈ। ਨਾਲ ਹੀ ਬੱਚਿਆਂ, ਬਜ਼ੁਰਗਾਂ, ਸਾਹ ਅਤੇ ਦਿਲ ਦੇ ਮਰੀਜ਼ਾਂ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਦਿੱਲੀ ਵਿੱਚ ਨਕਲੀ ਮੀਂਹ ਦੀ ਮੰਗ
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਨਕਲੀ ਮੀਂਹ ਦੀ ਮੰਗ ਕੀਤੀ ਹੈ। ਰਾਏ ਨੇ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੂੰ ਕਿਹਾ ਕਿ ਦਿੱਲੀ ਵਿਚ ਪ੍ਰਦੂਸ਼ਣ ਬਹੁਤ ਗੰਭੀਰ ਸ਼੍ਰੇਣੀ ਵਿਚ ਹੈ ਅਤੇ ਇਸ ਨਾਲ ਨਜਿੱਠਣ ਲਈ ਨਕਲੀ ਮੀਂਹ ਦੀ ਲੋੜ ਹੈ। ਇਹ ਇੱਕ ਮੈਡੀਕਲ ਐਮਰਜੈਂਸੀ ਹੈ।

(Note : ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)